ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਧੀਆਂ ਹਨ ਜੋ 12ਵੀਂ ਤੋਂ ਬਾਅਦ ਪੜ੍ਹਾਈ ਛੱਡ ਦਿੰਦੀਆਂ ਹਨ। ਇਨ੍ਹਾਂ 2100 ਰੁਪਏ ਨਾਲ ਉਨ੍ਹਾਂ ਨੂੰ ਉੱਚ ਸਿੱਖਿਆ ‘ਚ ਮਦਦ ਮਿਲੇਗੀ। ਕੇਂਦਰ ਸਰਕਾਰ ਨੇ ਮਹਿੰਗਾਈ ਵਿੱਚ ਕਾਫੀ ਵਾਧਾ ਕੀਤਾ ਹੈ। ਇਸ ਪੈਸੇ ਨਾਲ ਔਰਤਾਂ ਨੂੰ ਘਰੇਲੂ ਖਰਚਿਆਂ ‘ਚ ਮਦਦ ਮਿਲੇਗੀ। ਜਦੋਂ ਤੋਂ ਇਸ ਸਕੀਮ ਦਾ ਐਲਾਨ ਹੋਇਆ ਹੈ, ਬਹੁਤ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ ਕਿ ਰਜਿਸਟ੍ਰੇਸ਼ਨ ਕਦੋਂ ਹੋਵੇਗੀ?
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ‘ਆਪ’ ਕਨਵੀਨਰ ਨੇ ਕਿਹਾ, “ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਕੱਲ੍ਹ (ਸੋਮਵਾਰ) ਤੋਂ ਪੂਰੇ ਦਿੱਲੀ ਵਿੱਚ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਰੀਬ 35 ਤੋਂ 40 ਲੱਖ ਔਰਤਾਂ ਨੂੰ ਸਨਮਾਨ ਯੋਜਨਾ ਦਾ ਲਾਭ ਮਿਲੇਗਾ ਅਤੇ ਕਰੀਬ 15 ਲੱਖ ਬਜ਼ੁਰਗਾਂ ਨੂੰ ਸੰਜੀਵਨੀ ਯੋਜਨਾ ਦਾ ਲਾਭ ਮਿਲੇਗਾ। ਇਸ ਪ੍ਰੈੱਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਲਈ ਵੱਡੀ ਖੁਸ਼ਖਬਰੀ ਹੈ। ਹਾਲ ਹੀ ਵਿਚ ‘ਆਪ’ ਸਰਕਾਰ ਨੇ ਦੋ ਸਕੀਮਾਂ, ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਦਾ ਐਲਾਨ ਕੀਤਾ ਸੀ। ਔਰਤਾਂ ਆਪਣੇ ਘਰਾਂ ਨੂੰ ਸੰਭਾਲਣ ਲਈ ਬਹੁਤ ਮਿਹਨਤ ਕਰਦੀਆਂ ਹਨ। ਬੱਚੇ ਜੋ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਨੂੰ ਚੰਗੇ ਸੰਸਕਾਰ ਦੇ ਕੇ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਕਈ ਮਾਵਾਂ-ਭੈਣਾਂ ਬਾਹਰ ਜਾ ਕੇ ਕੰਮ ਕਰਦੀਆਂ ਹਨ। ਉਨ੍ਹਾਂ ਦੀ ਸਹੂਲਤ ਲਈ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ 2100 ਰੁਪਏ ਜਮ੍ਹਾਂ ਕਰਵਾਉਣ ਦਾ ਐਲਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਧੀਆਂ ਹਨ ਜੋ 12ਵੀਂ ਤੋਂ ਬਾਅਦ ਪੜ੍ਹਾਈ ਛੱਡ ਦਿੰਦੀਆਂ ਹਨ। ਇਨ੍ਹਾਂ 2100 ਰੁਪਏ ਨਾਲ ਉਨ੍ਹਾਂ ਨੂੰ ਉੱਚ ਸਿੱਖਿਆ ‘ਚ ਮਦਦ ਮਿਲੇਗੀ। ਕੇਂਦਰ ਸਰਕਾਰ ਨੇ ਮਹਿੰਗਾਈ ਵਿੱਚ ਕਾਫੀ ਵਾਧਾ ਕੀਤਾ ਹੈ। ਇਸ ਪੈਸੇ ਨਾਲ ਔਰਤਾਂ ਨੂੰ ਘਰੇਲੂ ਖਰਚਿਆਂ ‘ਚ ਮਦਦ ਮਿਲੇਗੀ। ਜਦੋਂ ਤੋਂ ਇਸ ਸਕੀਮ ਦਾ ਐਲਾਨ ਹੋਇਆ ਹੈ, ਬਹੁਤ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ ਕਿ ਰਜਿਸਟ੍ਰੇਸ਼ਨ ਕਦੋਂ ਹੋਵੇਗੀ?
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਿਲਾ ਸਨਮਾਨ ਯੋਜਨਾ ਦੀ ਰਜਿਸਟ੍ਰੇਸ਼ਨ 23 ਦਸੰਬਰ ਤੋਂ ਸ਼ੁਰੂ ਹੋਵੇਗੀ। ਇਸ ਲਈ ਆਮ ਆਦਮੀ ਪਾਰਟੀ ਨੇ ਕਈ ਟੀਮਾਂ ਬਣਾਈਆਂ ਹਨ, ਜੋ ਘਰ-ਘਰ ਜਾ ਕੇ ਔਰਤਾਂ ਨੂੰ ਰਜਿਸਟਰੇਸ਼ਨ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਦੂਜੀ ਸਕੀਮ ਦਾ ਨਾਂ ਸੰਜੀਵਨੀ ਯੋਜਨਾ ਹੈ। ਇਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾਵੇਗਾ।
