Home Punjab ਏਅਰ ਇੰਡੀਆ ਐਕਸਪ੍ਰੈਸ ਵਲੋਂ ਅੰਮ੍ਰਿਤਸਰ ਤੋਂ ਬੈਂਕਾਕ ਤੇ ਬੈਂਗਲੌਰ ਵਿਚਾਲੇ ਘਰੇਲੂ ਤੇ...

ਏਅਰ ਇੰਡੀਆ ਐਕਸਪ੍ਰੈਸ ਵਲੋਂ ਅੰਮ੍ਰਿਤਸਰ ਤੋਂ ਬੈਂਕਾਕ ਤੇ ਬੈਂਗਲੌਰ ਵਿਚਾਲੇ ਘਰੇਲੂ ਤੇ ਅੰਤਰਰਾਸ਼ਟਰੀ ਦੋ ਨਵੀਆਂ ਉਡਾਣਾਂ ਸ਼ੁਰੂ

5 ਦਸੰਬਰ-  ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਰਦੀਆਂ ਦੇ ਮੌਸਮ ਵਿਚ ਯਾਤਰੀਆਂ ਦੀ ਗਿਣਤੀ ਵਿਚ ਹੋ ਰਹੇ ਦਿਨੋਂ ਦਿਨ ਵਾਧੇ ਨੂੰ ਮੁੱਖ ਰੱਖਦਿਆਂ ਏਅਰ ਇੰਡੀਆ ਐਕਸਪ੍ਰੈਸ ਵਲੋਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਆਪਣੀਆਂ ਉਡਾਣਾਂ ਵਿਚ ਵਾਧਾ ਕਰਦਿਆਂ ਅੰਮ੍ਰਿਤਸਰ- ਬੈਕਾਂਕ ਤੇ ਬੰਗਲੌਰ-ਅੰਮ੍ਰਿਤਸਰ ਵਿਚਾਲੇ ਦੋ ਘਰੇਲੂ ਤੇ ਅੰਤਰਰਾਸ਼ਟਰੀ ਦੋ ਨਵੀਆਂ ਉਡਾਣਾਂ 27 ਦਸੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।