Hindi English Punjabi

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸਾਲਾਨਾ ਜੋੜ-ਮੇਲਾ 28 ਤੋਂ

19

ਲੁਧਿਆਣਾ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ-ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ (ਲੁਧਿਆਣਾ) ਵਿਖੇ ਸਾਲਾਨਾ ਜੋੜ- ਮੇਲਾ 28, 29 ਅਤੇ 30 ਦਸੰਬਰ ਦਿਨ ਸ਼ਨਿੱਚਰਵਾਰ, ਐਤਵਾਰ ਅਤੇ ਸੋਮਵਾਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਲਖਬੀਰ ਸਿੰਘ ਨੇ ਦੱਸਿਆ ਕਿ 28 ਦਸੰਬਰ ਨੂੰ ਸਵੇਰੇ 8 ਵਜੇ ਸ਼੍ਰੀ ਅਖੰਡ- ਪਾਠ ਸਾਹਿਬ ਆਰੰਭ ਹੋਣਗੇ। ਸਵੇਰੇ 10 ਵਜੇ ਨਿਸ਼ਾਨ ਸਾਹਿਬ ‘ਤੇ ਚੋਲਾ ਚੜ੍ਹਾਇਆ ਜਾਵੇਗਾ।ਇਸੇ ਦਿਹਾੜੇ ਸਵੇਰੇ 11ਵਜੇ ਨਗਰ-ਕੀਰਤਨ ਆਰੰਭ ਹੋਵੇਗਾ।ਨਗਰ ਕੀਰਤਨ ਦੀ ਆਰੰਭਤਾ ਸਮੇਂ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਵੀ ਧਾਰਮਿਕ ਸ਼ਖ਼ਸੀਅਤਾਂ ਉਚੇਚੇ ਤੌਰ ‘ਤੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ। ਨਗਰ-ਕੀਰਤਨ ਪਿੰਡਆਲਮਗੀਰ ਦੀ ਪਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ।ਉਹਨਾਂ ਦੱਸਿਆ ਕਿ 29 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11.30 ਵਜੇ ਅੰਮ੍ਰਿਤ ਦਾ ਬਾਟਾ ਤਿਆਰ ਹੋਵੇਗਾ । ਇਸੇ ਦਿਹਾੜੇ ਰਾਤ ਨੂੰ ਕਵੀ ਸਮਾਗਮ ਹੋਵੇਗਾ। ਜਿਸ ਵਿੱਚ ਪ੍ਰਸਿੱਧ ਕਵੀ ਭਾਗ ਲੈਣਗੇ। 30 ਦਸੰਬਰ ਨੂੰ ਸਵੇਰੇ 8 ਵਜੇ ਸ਼੍ਰੀ ਅਖੰਡ-ਪਾਠਾਂ ਦੇ ਭੋਗ ਪਾਏ ਜਾਣਗੇ। 30 ਦਸੰਬਰ ਨੂੰ ਇੱਕ ਮਹਾਨ ਕੀਰਤਨ ਤੇ ਢਾਡੀ ਸਮਾਗਮ ਹੋਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ, ਢਾਡੀ ਜਥੇ ਭਾਗ ਲੈਣਗੇ।ਉਹਨਾਂ ਦੱਸਿਆ ਕਿ ਇਸੇ ਦਿਹਾੜੇ ਭਾਈ ਨਗਾਹੀਆ ਸਿੰਘ ਜੀ ਨੂੰ ਸਮਰਪਿਤ ਧਾਰਮਿਕ ਦੀਵਾਨ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਸਜਣਗੇ, ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ, ਕਥਾ ਵਾਚਕ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।