Hindi English Punjabi

ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

23

ਲੁਧਿਆਣਾ: ਛੇਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ
ਦੀ ਧਰਤੀ ਗੁਰਦੁਆਰਾ ਦੇਗਸਰ ਸਾਹਿਬ, ਕਟਾਣਾ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ,ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 771ਵਾਂ ਮਹਾਨ ਖੂਨਦਾਨ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਇਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਲੋੜਵੰਦ ਮਰੀਜ਼ਾਂ ਲਈ ਲਗਾਏ ਗਏ ਮਨੁੱਖਤਾ ਦੇ ਭਲੇ ਲਈ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਮੈਨੇਜਰ ਨਰਿੰਦਰਜੀਤ ਸਿੰਘ ਨੇ ਖੂਨਦਾਨ ਕਰ ਰਹੇ । ਸਬ ਇੰਸਪੈਕਟਰ ਦਲਬੀਰ ਸਿੰਘ, ਏ.ਐਸ. ਆਈ. ਮਨਜੀਤ ਸਿੰਘ, ਏ.ਐਸ.ਆਈ. ਨਿਰਮਲ ਸਿੰਘ ਸਮੇਤ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਖੂਨਦਾਨ ਕੈਂਪ ਦੌਰਾਨ ਜੱਥੇ: ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਇਕੱਤਰ ਕੀਤਾ ਗਿਆ 40 ਯੂਨਿਟ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਉਮੇਦਪੁਰ, ਪਰਮਜੀਤ ਸਿੰਘ ਪੰਮਾ ਆਲਮਗੀਰ, ਹਰਵਿੰਦਰ ਸਿੰਘ ਝੰਡਾਲੀ, ਸੁਖਵੀਰ ਸਿੰਘ ਬੇਗੋਵਾਲ, ਬਹਾਦਰ ਸਿੰਘ ਰੁਪਾਲੋਂ, ਪਰਮਜੀਤ ਸਿੰਘ ਬਿਜਲੀ, ਦਿਲਬਾਗ ਸਿੰਘ, ਜਸਬੀਰ ਸਿੰਘ ਗਿੱਲ, ਗੁਰਚਰਨ ਸਿੰਘ ਭੁੱਲਰ ਹਾਜ਼ਰ ਸਨ।