Hindi English Punjabi

ਤਨਖਾਹੀਆ ਐਲਾਨੇ ਸੁਖਬੀਰ ਬਾਦਲ ਦੇ ਮਾਮਲੇ ‘ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ ਸਿੱਖ ਵਿਦਵਾਨਾਂ ਦੀ ਬੈਠਕ

41

ਤਨਖਾਹੀਆ ਐਲਾਨੇ ਸੁਖਬੀਰ ਬਾਦਲ ਦੇ ਮਾਮਲੇ ‘ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ ਸਿੱਖ ਵਿਦਵਾਨਾਂ ਦੀ ਬੈਠਕ

ਅੰਮ੍ਰਿਤਸਰ : ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ।

 

ਸਿੱਖ ਬੁੱਧੀਜੀਵੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮੀਟਿੰਗ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਮੀਟਿੰਗ ‘ਚ ਸੁਖਬੀਰ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਮੁੱਦਾ ਵਿਚਾਰਿਆ ਜਾਵੇਗਾ। ਮੀਟਿੰਗ ‘ਚ ਹੋਰ ਧਾਰਮਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮਨਜੀਤ ਸਿੰਘ ਵੀ ਸ਼ਾਮਲ ਹੋਣਗੇ।