Hindi English Punjabi

ਦੇਵ ਸਮਾਜ ਦੇ ਸੰਸਥਾਪਕ ਪਰਮ ਪੂਜਨੀਯ ਭਗਵਾਨ ਦੇਵ ਆਤਮਾ ਦੇ 174ਵੇਂ ਸ਼ੁਭ ਜਨਮ ਵਰ੍ਹੇਗੰਢ ਤੇ ਕਰਵਾਈਆਂ ਗਈਆਂ ਗਤੀਵਿਧੀਆਂ

34

ਫ਼ਿਰੋਜ਼ਪੁਰ, 13 ਦਸੰਬਰ- ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਏ+ ਗ੍ਰੇਡ ਪ੍ਰਾਪਤ ਕਾਲਜ ਹੈ। ਇਹ ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਅਤੇ ਪਿ੍ਰੰਸੀਪਲ ਡਾ. ਸੰਗੀਤਾ ਦੀ ਅਗਵਾਈ ਵਿਚ ਲਗਾਤਾਰ ਤਰੱਕੀ ਦੇ ਰਾਹ ਤੇ ਵੱਧ ਰਿਹਾ ਹੈ । ਇਸ ਲੜੀ ਵਿੱਚ ਕਾਲਜ ਦੇ ਦੇਵ ਸਮਾਜ ਅਧਿਐਨ ਕੇਂਦਰ ਨੇ ਕਾਲਜ ਦੇ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ । ਪਰਮ ਪੂਜਨੀਯ ਭਗਵਾਨ ਦੇਵ ਆਤਮਾ ਦੀ 174ਵੀਂ ਜਨਮ ਵਰ੍ਹੇਗੰਢ ਮਨਾਉਣ ਮੌਕੇ ਫਾਇਨ ਆਰਟਸ ਵਿਭਾਗ ਵੱਲੋਂ ਸੋਲ੍ਹਾਂ ਸਬੰਧਾਂ ਦੇ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਅਤੇ ਜੀਵਨ ਵਿੱਚ ਰਿਸ਼ਤਿਆਂ ਨੂੰ ਪਾਲਣ ਅਤੇ ਕਾਇਮ ਰੱਖਣ ਦੀ ਮਹੱਤਤਾ ਬਾਰੇ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਇਸ ਦਿਨ ਇੱਕ ਲੇਖ ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਦੇਵ ਸਮਾਜ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਸੀ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਪੂਜਨੀਯ ਭਗਵਾਨ ਦੇਵ ਆਤਮਾ ਦੀਆਂ ਸਿੱਖਿਆਵਾਂ ਅਤੇ ਫਲਸਫੇ ਦੀ ਪੜਚੋਲ ਕਰਕੇ ਆਪਣੀ ਡੂੰਘੀ ਦਿਲਚਸਪੀ ਅਤੇ ਸਮਰਪਣ ਨੂੰ ਦਰਸਾਉਂਦੇ ਲੇਖ ਲਿਖੇ। ਐੱਨਐੱਸ ਵਿੰਗ ਨੇ ਪਰਮ ਪੂਜਨੀਯ ਭਗਵਾਨ ਦੇਵ ਆਤਮਾ ਜੀ ਦੀ 174ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਕੈਂਪਸ ਦੇ ਅੰਦਰ ਸਫਾਈ ਅਭਿਆਨ ਚਲਾਇਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਨ ਨੂੰ ਸ਼ੁੱਧ ਰੱਖਣ ਸਬੰਧੀ ਦੇਵ ਸਮਾਜ ਦੇ ਸੰਸਥਾਪਕ ਦੀਆਂ ਸਿੱਖਿਆਵਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਗਤੀਵਿਧੀਆ ਦਾ ਉਦੇਸ਼ ਵਾਤਾਵਰਨ ਚੇਤਨਾ ਪ੍ਰਤੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਸੀ ਅਤੇ ਉਨ੍ਹਾਂ ਨੂੰ ਦੇਵ ਸਮਾਜ ਦੀਆਂ ਕਦਰਾਂ-ਕੀਮਤਾਂ ਨਾਲ ਮੇਲ ਖਾਂਦੇ ਆਪਣੇ ਆਲੇ-ਦੁਆਲੇ ਦੀ ਸਫਾਈ ਅਤੇ ਤੰਦਰੁਸਤੀ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਨੇ ਭਗਵਾਨ ਦੇਵ ਆਤਮਾ ਜੀ ਦੇ 174ਵੀਂ ਜਨਮ ਵਰ੍ਹੇਗੰਢ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ। ਇਸ ਜਸ਼ਨ ਦੀ ਖਾਸ ਗੱਲ ਬੀ-ਸੀ-ਏ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਵੱਲੋਂ ਪਾਵਰਪੁਆਇੰਟ ਪੇਸ਼ਕਾਰੀਆਂ ਕੀਤੀਆ ਗਈਆ ਸਨ। ਇਨ੍ਹਾਂ ਪੇਸ਼ਕਾਰੀਆਂ ਵਿੱਚ ਭਗਵਾਨ ਦੇਵ ਆਤਮਾ ਜੀ ਦੀ ਜੀਵਨ ਯਾਤਰਾ, ਸਿਧਾਂਤ ਅਤੇ ਸਦੀਵੀ ਵਿਰਾਸਤ ਨੂੰ ਦਰਸਾਇਆ ਗਿਆ। ਸਮਾਗਮ ਦਾ ਉਦੇਸ਼ ਦੇਵ ਸਮਾਜ ਦੇ ਸੰਸਥਾਪਕ ਜੀ ਦੇ ਜੀਵਨ ਅਤੇ ਸਿੱਖਿਆਵਾਂ ਪ੍ਰਤੀ ਜਾਗਰੂਕ ਕਰਨਾ ਸੀ। ਕਾਲਜ ਦੇ ਲਾਇਬ੍ਰੇਰੀ ਸਟਾਫ ਵੱਲੋਂ ਦੇਵ ਸਮਾਜ ਸੰਸਥਾਪਕ ਭਗਵਾਨ ਦੇਵ ਆਤਮਾ ਜੀ ਦੀ 174ਵੀਂ ਜਨਮ ਵਰ੍ਹੇਗੰਢ ਮਨਾਉਣ ਮੌਕੇ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਪ੍ਰਦਰਸ਼ਿਤ ਕਿਤਾਬਾਂ ਇਤਿਹਾਸ, ਸਿੱਖਿਆਵਾਂ ਅਤੇ ਦਰਸ਼ਨ ‘ਤੇ ਆਧਾਰਿਤ ਸਨ। ਖਾਸ ਤੌਰ ‘ਤੇ ਭਗਵਾਨ ਦੇਵ ਆਤਮਾ ਜੀ ਦੁਆਰਾ ਦਰਸਾਏ ਗਏ ਸੋਲਾਂ ਸਬੰਧਾਂ ਤੇ। ਇਸ ਪ੍ਰਦਰਸ਼ਨੀ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੁਆਰਾ ਵਿੱਦਿਅਕ ਸੰਸਥਾਵਾਂ ਦੇ ਸਥਾਪਨਾ ਇਤਿਹਾਸ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਪੁਸਤਕ ਪ੍ਰਦਰਸ਼ਨੀ ’ਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਕਿਤਾਬਾਂ ਪੜ੍ਹਨ ਵਿੱਚ ਡੂੰਘੀ ਦਿਲਚਸਪੀ ਦਿਖਾਈ।11 ਦਸੰਬਰ 2024 ਦੇਵ ਸਮਾਜ ਦੇ ਸੰਸਥਾਪਕ ਪਰਮ ਸਤਿਕਾਰਯੋਗ ਭਗਵਾਨ ਦੇਵ ਆਤਮਾ ਜੀ ਦੇ 174ਵੀਂ ਜਨਮ ਵਰ੍ਹੇਗੰਢ ਦੇ ਮੌਕੇ ਤੇ ਇੱਕ ਰੈਲੀ (ਸ਼ੋਭਾ ਯਾਤਰਾ) ਕੱਢੀ ਗਈ । ਰੈਲੀ (ਸ਼ੋਭਾ ਯਾਤਰਾ) ਸਮੇਂ ਸਾਰਾ ਮਾਹੌਲ ਭਜਨ ‘ਤਾਰਨ ਹਾਰੇ ਗੁਰੂ ਹਮਾਰੇ’ ਅਤੇ ‘ਭਜਨ ਜਗ ਵਿਚ ਧੁੰਮਾ ਪਾਈਆਂ’ ਦੇ ਭਜਨਾਂ ਨਾਲ ਗੂੰਜ ਉੱਠਿਆ। ਪਿ੍ਰੰਸੀਪਲ ਡਾ. ਸੰਗੀਤਾ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ੋਭਾ ਯਾਤਰਾ ਕੱਢੀ । ਵਿਦਿਆਰਥਣਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਦੇਵ ਸਮਾਜ ਦੇ ਭਜਨ ਗਾ ਕੇ ਸ਼ੋਭਾ ਯਾਤਰਾ ਵਿੱਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ।ਸਮੁੱਚਾ ਮਾਹੌਲ ਪਵਿੱਤਰਤਾ ਅਤੇ ਸਕਾਰਾਤਮਕਤਾ ਦੀ ਭਾਵਨਾ ਨਾਲ ਭਰ ਗਿਆ। ਇਸ ਮੌਕੇ ਡਾ. ਸੰਗੀਤਾ ਨੇ ਸਾਰਿਆਂ ਨੂੰ ਭਗਵਾਨ ਦੇਵ ਆਤਮਾ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ । ਉਹਨਾਂ ਕਿਹਾ ਕਿ ਦੇਵ ਸਮਾਜ ਦੇ ਸੰਸਥਾਪਕ ਪਰਮ ਪੂਜਨੀਯ ਭਗਵਾਨ ਦੇਵਾਤਮਾਂ ਦਾ 174ਵਾਂ ਜਨਮ ਦਿਹਾੜਾ 14 ਦਸੰਬਰ ਤੋਂ 17 ਦਸੰਬਰ ਤੱਕ ਸੈਕਟਰ 36 ਦੇਵ ਸਮਾਜ ਭਵਨ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਸਾਲ ਹਜ਼ਾਰਾਂ ਔਰਤਾਂ ਵਿੱਦਿਆ ਦੇ ਇਸ ਮੰਦਿਰ ਵਿੱਚ ਪੜ੍ਹ ਕੇ ਅਤੇ ਸਸ਼ਕਤ ਹੋ ਕੇ ਪੂਰੀ ਦੁਨੀਆ ਵਿੱਚ ਆਪਣੀ ਆਵਾਜ਼ ਬੁਲੰਦ ਕਰ ਰਹੀਆਂ ਹਨ। ਅਸੀਂ ਸਾਰੇ ਅਜਿਹੇ ਦੇਵ ਗੁਰੂ ਨੂੰ ਪੂਰਾ ਸਤਿਕਾਰ ਦਿੰਦੇ ਹਾਂ। ਇਸ ਮੌਕੇ ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।