Hindi English Punjabi

ਨੈਤਿਕ ਸਿੱਖਿਆ ਇਮਤਿਹਾਨ ਵਿਚੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

32

ਫ਼ਿਰੋਜ਼ਪੁਰ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਮੋਗਾ ਜ਼ੋਨ ਵਲੋਂ ਸਕੂਲੀ ਵਿਦਿਆਰਥੀਆਂ ਦੇ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖ਼ੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਚਮਕਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਜਸਵਿੰਦਰ ਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਮੈਰਿਟ ਵਿਚ ਨਾਮ ਦਰਜ ਕਰਵਾਇਆ ਗਿਆ, ਜਦਕਿ ਗੁਰਲੀਨ ਕੌਰ, ਹਰਲੀਨ ਕੌਰ, ਰਣਵੀਰ ਸਿੰਘ, ਸੌਰਵ ਕੁਮਾਰ, ਅਮਨਦੀਪ ਕੌਰ, ਦਿਲਪ੍ਰੀਤ ਸਿੰਘ, ਹਰਨੂਰ ਕੌਰ, ਹਰਪ੍ਰੀਤ ਸਿੰਘ, ਹਿਮਾਂਸ਼ੂ, ਮਨਪ੍ਰੀਤ ਕੌਰ, ਸਹਿਜਦੀਪ ਸਿੰਘ, ਹਰਲੀਨ ਕੌਰ, ਅਭੀਜੋਤ, ਵੰਸ਼ਦੀਪ ਸਿੰਘ ਨੇ ਵਧੀਆ ਅੰਕ ਪ੍ਰਾਪਤ ਕੀਤੇ। ਸਕੂਲ ਮੁਖੀ ਪਰਮਜੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਡਮ ਕੰਚਨ ਬਾਲਾ, ਜਸਵਿੰਦਰ ਪਾਲ ਸਿੰਘ ਵਲੋਂ ਸੁਖਮੰਦਰ ਸਿੰਘ, ਨਿਰਮਲ ਕੌਰ, ਗੁਰਦੇਵ ਕੌਰ, ਚਰਨਜੀਤ ਕੌਰ, ਸਰਵਜੀਤ ਕੌਰ ਆਦਿ ਹਾਜ਼ਰ ਸਨ।