ਲੁਧਿਆਣਾ : ਵਕਤ ਦੇ ਹਾਲਾਤਾਂ ਅਤੇ ਭਵਿੱਖ ਦੀਆਂ ਚਣੌਤੀਆਂ ਦੇ ਮੱਦੇਨਜ਼ਰ ਪਰਮ ਸੰਤ ਬਾਬਾ ਸੁੱਚਾ ਸਿੰਘ ਜੀ ਨੇ ਜਵੱਦੀ ਟਕਸਾਲ ਦੀ ਸਥਾਪਨਾ ਕਰਕੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਅਸਲ ਪੁਰਾਤਨ ਗੁਰਮਤਿ ਸੰਗੀਤ ਦੀ ਮੁੜ ਬਹਾਲੀ ਲਈ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਤੋਂ ਅਣਥੱਕ ਸੇਵਾਵਾਂ ਨਿਭਾਈਆਂ ਮਹਾਂਪੁਰਸ਼ਾਂ ਦੇ ਸਦੀਵੀ ਵਿਛੋੜੇ ਉਪਰੰਤ ਸ਼ਹੀਦ ਉਨ੍ਹਾਂ ਦੇ ਜਾਨਸ਼ੀਨ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਮਹਾਂਪੁਰਸ਼ਾਂ ਦੇ ਅਰੰਭੇ ਕਾਰਜਾਂ ਨੂੰ ਨਿਭਾਉਣ ਲਈ ਨਿਰੰਤਰ ਕਾਰਜਸ਼ੀਲ ਹਨ।
ਮਹਾਂਪੁਰਸ਼ਾਂ ਵੱਲੋਂ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਲੰਘੀ 21 ਤਰੀਕ ਤੋਂ ਚਮਕੌਰ ਸਾਹਿਬ ਦੀ ਜੰਗ ‘ਚ ਸ਼ਹੀਦ ਹੋਣ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਸਮੇਤ ਸਿੱਖ ਸੂਰਬੀਰ ਯੋਧਿਆਂ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ, ਮਾਤਾ ਗੁਜਰ ਕੌਰ ਅਤੇ ਹੋਰ ਸੂਰਬੀਰ ਸ਼ਹੀਦਾਂ ਯੋਧਿਆਂ ਦੀ ਲਾਸਾਨੀ ਸ਼ਹਾਦਤ ਦੇ ਸੰਬੰਧ ਵਿੱਚ ਰੋਜ਼ਾਨਾ ਸ਼ਾਮ ਨੂੰ ਨਾਮ ਸਿਮਰਨ ਸਮਾਗਮ ਕਰਵਾਇਆ ਜਾਂਦਾ ਹੈ ਬਾਬਾ ਜੀ ਨੇ ਸ਼੍ਰੀ ਅਨੰਦਪੁਰ ਸਾਹਿਬ, ਸਰਸਾ ਦੇ ਕੰਢੇ, ਚਮਕੌਰ ਸਾਹਿਬ ਆਦਿ ਯੁੱਧਾਂ ਅਤੇ ਸਰਹੰਦ ਦੀ ਦੀਵਾਰ ਦੇ ਇਤਿਹਾਸਕ ਹਵਾਲਿਆਂ ਦਿੰਦਿਆਂ ਫੁਰਮਾਇਆ ਕਿ ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ।
ਬਾਬਾ ਜੀ ਨੇ ਅਜੋਕੇ ਹਾਲਤਾਂ ਅਤੇ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸਮਝਾਇਆ ਕਿ ਸਾਨੂੰ ਅਜੋਕੀਆਂ ਕੌਮੀ ਚੁਣੌਤੀਆਂ ਦੇ ਬਾਵਜੂਦ ਵੀ ਚੜ੍ਹਦੀ ਕਲਾ ਦੇ ਕਰੀਮ ਰੱਖਣੀ ਚਾਹੀਦੀ ਹੈ, ਕਿਉਂਕਿ ਸਾਡੇ ਕੋਲ ਏਨ੍ਹਾ ਉੱਚਾ ਤੇ ਮਹਾਨ ਵਿਰਸੇ ਤੇ ਦਰਸ਼ਨ ਹੈ ਪੋਹ ਦੀ ਕਕਰੀਲੀ ਠੰਡ ਦੇ ਬਾਵਜੂਦ ਸ਼ਰਧਾਵਾਨ ਸਿੱਖ ਸੰਗਤਾਂ ਸ਼ਾਮ ਦੇ ਸਮਾਗਮਾਂ ਚ ਸਮੂਲੀਅਤ ਕਰਦੀਆਂ ਹਨ।
