* ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰੇਨੇਡ, 3 ਪਿਸਤੌਲਾਂ ਅਤੇ ਇੱਕ ਡਰੋਨ ਬਰਾਮਦ
* ਚਾਰ ਗ੍ਰਿਫਤਾਰ ਵਿਅਕਤੀ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਲਾਲ ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਹਨ: ਡੀਜੀਪੀ ਗੌਰਵ ਯਾਦਵ
* ਬਟਾਲਾ ‘ਚ ਪੁਲਿਸ ਅਧਿਕਾਰੀ ਦੀ ਰਿਹਾਇਸ਼ ‘ਤੇ ਹਮਲੇ ਦੇ ਮਾਮਲੇ ‘ਚ ਦੋ ਦੋਸ਼ੀ ਵੀ ਕਾਬੂ : ਸੀਪੀ ਗੁਰਪ੍ਰੀਤ ਸਿੰਘ ਭੁੱਲਰ
ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦੇ ਚਾਰ ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਬਟਾਲਾ ਖੇਤਰ ਵਿੱਚ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰਨੇਡ ਹਮਲੇ ਨੂੰ ਟਾਲਣ ਵਿੱਚ
ਸਫਲਤਾ ਹਾਸਲ ਕੀਤੀ ਹੈ।
(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ
ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਚਾਰ ਮੁੱਖ ਕਾਰਕੁਨਾਂ ਦੀ ਪਛਾਣ ਅਰਜਨਪ੍ਰੀਤ ਸਿੰਘ ਵਾਸੀ ਅਵਾਨ ਰਾਮਦਾਸ, ਅੰਮ੍ਰਿਤਸਰ; ਲਵਪ੍ਰੀਤ ਸਿੰਘ ਉਰਫ ਲਵ ਵਾਸੀ ਪੇਰੇਵਾਲ, ਅੰਮ੍ਰਿਤਸਰ; ਬਸੰਤ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ ਅਮਨ ਦੋਵੇਂ ਵਾਸੀ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ
ਵਜੋਂ ਹੋਈ ਹੈ। ਇਸ ਦੇ ਨਾਲ ਹੀ ਲੌਜਿਸਟਿਕ ਸਹਾਇਤਾ ਦੇਣ ਵਾਲੇ ਛੇ
ਹੈਂਡਲਰਾਂ ਦੀ ਪਛਾਣ ਬਰਿੰਦਰਪਾਲ ਸਿੰਘ ਉਰਫ਼ ਮਨੀ ਅਤੇ ਰਾਜਬੀਰ ਸਿੰਘ ਉਰਫ਼ ਰਾਜੂ ਦੋਵੇਂ ਵਾਸੀ ਕਟੇਲ ਅੰਮ੍ਰਿਤਸਰ, ਵਿਸ਼ਵਾਸ ਮਸੀਹ ਉਰਫ਼ ਭੰਬੋ ਵਾਸੀ ਭਾਗਨਪੁਰਾ, ਅੰਮ੍ਰਿਤਸਰ; ਦਿਲਪ੍ਰੀਤ ਸਿੰਘ ਉਰਫ ਮੰਨਾ, ਹਰਜੋਤ ਕੁਮਾਰ ਉਰਫ ਮਿੱਠੂ ਅਤੇ ਜੋਇਲ ਮਸੀਹ ਉਰਫ ਰੋਹਨ ਉਰਫ ਨੋਨੀ, ਤਿੰਨੋਂ ਵਾਸੀ ਡੇਰਾ ਬਾਬਾ ਨਾਨਕ ਬਟਾਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਅਤੇ ਇੱਕ .32 ਬੋਰ ਸਮੇਤ ਤਿੰਨ ਪਿਸਤੌਲਾਂ, ਇੱਕ ਹੈਂਡ ਗ੍ਰਨੇਡ ਅਤੇ ਇੱਕ ਡਰੋਨ ਵੀ ਬਰਾਮਦ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
