ਫਿਲੌਰ ਇਲਾਕੇ ਵਿੱਚ ਚੋਰਾਂ ਵਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਰਾਤ ਦੇ ਸਮੇਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਮਕਾਨ ਮਾਲਿਕ ਚਰਨਜੀਤ ਲਾਲ ਪੁੱਤਰ ਰਾਮ ਕ੍ਰਿਸ਼ਨ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਉੱਠੇ ਤਾਂ ਘਰ ਦਾ ਸਮਾਨ ਵਿਖਰਿਆ ਹੋਇਆ ਸੀ। ਸਮਾਨ ਦੀ ਹਾਲਤ ਵੇਖਦੇ ਹੀ ਉਨ੍ਹਾਂ ਨੂੰ ਘਰ ਵਿੱਚ ਚੋਰੀ ਹੋਣ ਦਾ ਸ਼ੱਕ ਹੋਇਆ। ਸਮਾਨ ਦੀ ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ਵਿੱਚੋਂ 25,000 ਰਕਮ ਚੋਰੀ ਹੋ ਚੁੱਕੀ ਹੈ। ਚਰਨਜੀਤ ਲਾਲ ਨੇ ਤੁਰੰਤ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ, ਜਿਸ ਵਿੱਚ ਚੋਰੀ ਦੀ ਪੁਸ਼ਟੀ ਹੋਈ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਮਾਮਲੇ ਦੀ ਜਾਣਕਾਰੀ
ਮਿਲਣ ‘ਤੇ ਏ ਐਸ ਆਈ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਲ ‘ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ
ਹੈ ਕਿ ਮਾਮਲੇ ਦੀ ਪੜਤਾਲ ਚੱਲ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
