Hindi English Punjabi

ਬਰਫਬਾਰੀ ਅਤੇ ਖਰਾਬ ਮੌਸਮ ਕਾਰਨ ਸ਼੍ਰੀਨਗਰ ਹਵਾਈ ਅੱਡੇ ‘ਤੇ ਉਡਾਣਾਂ ਰੱਦ, ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ

20

ਖਰਾਬ ਮੌਸਮ ਕਾਰਨ ਸ਼੍ਰੀਨਗਰ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਜਿਹੇ ‘ਚ ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਹ ਜੰਮੂ-ਕਸ਼ਮੀਰ ਜਾਣ ਦੀ ਯੋਜਨਾ ਬਣਾ ਰਹੇ ਹਨ ਤਾਂ ਫਲਾਈਟ ਸਬੰਧੀ ਜਾਣਕਾਰੀ ਇਕੱਠੀ ਕਰਨੀ ਜ਼ਰੂਰੀ ਹੈ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਫਲਾਈਟ ਕੈਂਸਲ ਹੋਣ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਸ਼ੁੱਕਰਵਾਰ ਨੂੰ ਮੌਸਮੀ ਬਰਫਬਾਰੀ ਹੋਈ, ਜਿਸ ਕਾਰਨ ਘਾਟੀ ਦੇ ਕਈ ਇਲਾਕਿਆਂ ‘ਚ ਪਾਰਾ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ।

ਉੱਤਰ ਭਾਰਤ ਸਣੇ ਪਹਾੜੀ ਸੂਬਿਆਂ ‘ਚ ਮੌਸਮ ਬਦਲਣ ਤੋਂ ਬਾਅਦ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਇਸ ਦੇ ਕਾਰਨ ਜਿਥੇ ਬਰਫਬਾਰੀ ਦੇਖ ਕੇ ਛੁੱਟੀਆਂ ਮਨਾਉਣ ਆਏ ਸੈਲਾਨੀ ਖੁਸ਼ ਨਜ਼ਰ ਆ ਰਹੇ ਹਨ ਉਥੇ ਹੀ ਸੈਲਾਨੀਆਂ ਦੇ ਆਉਣ ਦੇ ਨਾਲ ਕਾਰੋਬਾਰ ਵੀ ਵਧੀਆ ਹੋ ਰਿਹਾ ਹੈ। ਪਰ ਜੋ ਲੋਕ ਦੂਰੋਂ ਆਉਂਦੇ ਹਨ ਉਨ੍ਹਾਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਜੰਮੂ-ਕਸ਼ਮੀਰ ‘ਚ ਖਰਾਬ ਮੌਸਮ ਨੇ ਯਾਤਰੀਆਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।

ਖਰਾਬ ਮੌਸਮ ਕਾਰਨ ਸ਼੍ਰੀਨਗਰ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਜਿਹੇ ‘ਚ ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਹ ਜੰਮੂ-ਕਸ਼ਮੀਰ ਜਾਣ ਦੀ ਯੋਜਨਾ ਬਣਾ ਰਹੇ ਹਨ ਤਾਂ ਫਲਾਈਟ ਸਬੰਧੀ ਜਾਣਕਾਰੀ ਇਕੱਠੀ ਕਰਨੀ ਜ਼ਰੂਰੀ ਹੈ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਫਲਾਈਟ ਕੈਂਸਲ ਹੋਣ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਸ਼ੁੱਕਰਵਾਰ ਨੂੰ ਮੌਸਮੀ ਬਰਫਬਾਰੀ ਹੋਈ, ਜਿਸ ਕਾਰਨ ਘਾਟੀ ਦੇ ਕਈ ਇਲਾਕਿਆਂ ‘ਚ ਪਾਰਾ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ।

ਸ਼੍ਰੀਨਗਰ ਏਅਰਪੋਰਟ ਨੇ ਦਿੱਤੀ ਜਾਣਕਾਰੀ
ਸ਼੍ਰੀਨਗਰ ਏਅਰਪੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ। ਸ਼੍ਰੀਨਗਰ ਏਅਰਪੋਰਟ ‘ਤੇ ਪੋਸਟ ਕੀਤਾ ਗਿਆ, ‘ਖਰਾਬ ਮੌਸਮ ਕਾਰਨ ਸ਼੍ਰੀਨਗਰ ਏਅਰਪੋਰਟ ‘ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।’

ਯਾਤਰੀਆਂ ਨੂੰ ਸਲਾਹ
ਇਸ ਤੋਂ ਇਲਾਵਾ ਸ਼੍ਰੀਨਗਰ ਏਅਰਪੋਰਟ ਨੇ ਵੀ ਯਾਤਰੀਆਂ ਨੂੰ ਇਕ ਅਹਿਮ ਸਲਾਹ ਦਿੱਤੀ ਹੈ। ਸ਼੍ਰੀਨਗਰ ਹਵਾਈ ਅੱਡੇ ਨੇ ਕਿਹਾ, ‘ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਪਡੇਟ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ।’ ਸ੍ਰੀਨਗਰ ਹਵਾਈ ਅੱਡੇ ਨੇ ਵੀ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕੀਤਾ ਹੈ।