ਲੁਧਿਆਣਾ:- ਥਾਣਾ ਲਾਡੋਵਾਲ ਦੀ ਪੁਲਸ ਨੇ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਹੰਬੜਾਂ ਪੁਲਸ ਚੌਕੀ ਦੇ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ 1 ਦਸੰਬਰ ਨੂੰ ਹੰਬੜਾਂ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ ‘ਤੇ ਮੋਬਾਈਲ ਫੋਨ ਚੋਰੀ ਕਰਨ ਵਾਲੇ 2 ਮੁਲਜ਼ਮਾਂ ਖਿਲਾਫ ਚੌਕੀ ਇੰਚਾਰਜ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਪੁਲਸ ਨੇ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਮੋਬਾਇਲ ਫੋਨ ਚੋਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਪੁਲਸ ਨੇ ਮਹਿੰਦਰ ਸਿੰਘ ਵਾਸੀ ਪਿੰਡ ਰਜ਼ਾਪੁਰ ਥਾਣਾ ਲਾਡੋਵਾਲ ਅਤੇ ਬਸੰਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਭੂੰਦੜੀ ਸਿੱਧਵਾਂ ਬੇਟ ਵਜੋਂ ਕੀਤੀ ਗਈ ਸੀ।
ਮੁਲਜ਼ਮਾਂ ਕੋਲੋਂ 1 ਚੋਰੀ ਦਾ ਮੋਬਾਈਲ ਅਤੇ 1
ਗੁਰਚਰਨਜੀਤ ਸਿੰਘ ਗ੍ਰਿਫਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ।
ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮਹਿੰਦਰ ਸਿੰਘ ‘ਤੇ ਪਹਿਲਾਂ ਵੀ ਨਸ਼ਾ ਸਮੱਗਲਿੰਗ ਦੇ 4 ਮਾਮਲੇ ਦਰਜ ਹਨ। ਜੇਲ ‘ਚੋਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਬਾਹਰ ਆਉਣ ਤੋਂ ਬਾਅਦ ਮੁਲਜ਼ਮ ਨੇ ਫਿਰ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।
