ਤਰਨ ਤਾਰਨ 02 ਜਨਵਰੀ: Fact Recorder
ਸੀ-ਪਾਈਟ ਕੈਂਪ, ਪੱਟੀ ਤਰਨ-ਤਾਰਨ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਤੇ ਪਹਿਲੇ ਹਫਤੇ ਖੁੱਲ ਜਾਵੇਗਾ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ ।
ਕੈਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਤਰਨ-ਤਾਰਨ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨ ਲਾਈਨ www.joinindianarmy.nic.in ਤੇ ਰਿਜਸਟਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਪੱਟੀ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ ।
ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਤੋਂ 1 ਵਜੇ ਤੱਕ ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।
ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ
97818-91928 ਅਤੇ 98760-30372
