Hindi English Punjabi

ਸਰਬੱਤ ਦਾ ਭਲਾ ਟਰੱਸਟ ਨੇ ਵੰਡਿਆ ਵਜ਼ੀਫਾ

24

ਜਲੰਧਰ : ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੀਆਂ ਹੋਣਹਾਰ ਤੇ ਲੋੜਵੰਦ ਵਿਦਿਆਰਥਣਾਂ ਨੂੰ ਕਾਲਜ ਕੈਂਪਸ ‘ਚ ਕਰਵਾਏ ਕੇ ਇਕ ਵਿਸ਼ੇਸ਼ ਪ੍ਰੋਗਰਾਮ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ “ਸੰਨੀ ਓਬਰਾਏ ਸਕਾਲਰਸ਼ਿਪ” ਨਾਲ ਸਨਮਾਨਿਤ ਕੀਤਾ ਗਿਆ। ਇਹ ਵਜ਼ੀਫੇ ਐੱਸਪੀ ਸਿੰਘ ਓਬਰਾਏ, ਚੇਅਰਮੈਨ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਮਰਜੋਤ ਸਿੰਘ, ਪ੍ਰਧਾਨ ਦੋਆਬਾ ਜ਼ੋਨ, ਇੰਦਰਜੀਤ ਕੌਰ ਗਿੱਲ, ਡਾਇਰੈਕਟਰ, ਸਿੱਖਿਆ, ਸਰਬੱਤ ਦਾ ਭਲਾ ਚੈਰੀਟੇਬਲ ਦੀ ਯੋਗ ਅਗਵਾਈ ਹੇਠ ਪ੍ਰਦਾਨ ਕੀਤੇ ਗਏ।

ਇਸ ਮੌਕੇ ਬੋਲਦਿਆਂ ਇੰਦਰਜੀਤ ਕੌਰ ਗਿੱਲ ਨੇ ਕਿਹਾ ਕਿ ਐੱਸਪੀ ਸਿੰਘ ਓਬਰਾਏ ਇਕ ਉਦਾਰ ਰੂਹ ਹਨ ਜੋ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਆਪਣੀ ਕਮਾਈ ਦਾ 98 ਫੀਸਦੀ ਯੋਗਦਾਨ ਪਾਉਂਦੇ ਹਨ। ਐੱਸਪੀ ਸਿੰਘ ਓਬਰਾਏ ਦਾ ਟੀਚਾ ਉਨ੍ਹਾਂ ਸਾਰੇ ਹੋਣਹਾਰ ਵਿਦਿਆਰਥੀਆਂ ਮਦਦ ਕਰਨਾ ਹੈ ਜੋ ਵਿੱਤੀ ਤੰਗੀ ਕਾਰਨ ਪੜ੍ਹਾਈ ਨਹੀਂ ਕਰ ਸਕਦੇ। ਬਲਬੀਰ ਕੌਰ, ਪ੍ਰਧਾਨ, ਗਵਰਨਿੰਗ ਕੌਂਸਲ, ਕੇਸੀਐੱਲ ਗਰੁੱਪ ਆਫ਼ ਇੰਸਟੀਚਿਊਟਸ ਨੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕੀਤਾ।