ਲੁਧਿਆਣਾ : ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਸਾਕਾ ਸਰਹੰਦ ਅਤੇ ਸਾਕਾ ਚਮਕੌਰ ਸਾਹਿਬ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸ਼ੁਰੂ ਹੋਏ ਗੁਰਮਤਿ ਸਮਾਗਮਾਂ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਨੇ ਇਲਾਹੀ ਬਾਣੀ ਦੇ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ।ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਅਤੇ ਗੁਰੂ ਸਾਹਿਬ ਜੀ ਦੇ ਸ਼ਹੀਦ ਹੋਏ ਲਾਡਲੇ ਸਿੰਘ, ਸਿੰਘਣੀਆਂ ਦੀਆਂ ਸ਼ਹਾਦਤਾਂ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਦੱਸਿਆ ਕਿ 29 ਦਸੰਬਰ ਦਿਨ ਐਤਵਾਰ ਨੂੰ ਸ਼ਾਮ ਦੇ ਸਮਾਗਮ ਵਿੱਚ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ। ਗੁਰੂ ਕੇ ਲੰਗਰ ਅਤੁੱਟ ਵਰਤੇ। ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਜਨਰਲ ਸੈਕਟਰੀ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਅਰਜਨ ਸਿੰਘ ਚੀਮਾ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਅਵਤਾਰ ਸਿੰਘ, ਸਵਰਨ ਸਿੰਘ ਮਹੌਲੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਗੁਰਚਰਨ ਸਿੰਘ ਗੁਰੂ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਜਸਵੀਰ ਸਿੰਘ ਗੋਗੀਆ, ਸੁਰਿੰਦਰ ਸਿੰਘ ਨਾਰੰਗ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਸੁਖਰਾਜ ਸਿੰਘ, ਪਰਮਿੰਦਰ ਸਿੰਘ, ਬਨਾਰਸੀ ਦਾਸ, ਗੁਰਅੰਮ੍ਰਿਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ।
