Hindi English Punjabi

ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸਮੱਗਲਰ ਹੈਰੋਇਨ ਸਣੇ ਕਾਬੂ

30

ਲੁਧਿਆਣਾ – ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਪਾਰਕ ਨੇੜੇ ਮੌਜੂਦ ਸੀ।
ਇਸੇ ਦੌਰਾਨ ਪਾਰਕ ‘ਚ ਬੈਠਾ ਇਕ ਨੌਜਵਾਨ ਸਾਹਮਣੇ ਪੁਲਸ ਨੂੰ ਆਉਂਦਾ ਦੇਖ ਕੇ ਹੱਥ ‘ਚ ਫੜਿਆ ਪਲਾਸਟਿਕ ਦਾ ਲਿਫਾਫਾ ਸੁੱਟ ਕੇ ਭੱਜਣ ਲੱਗਾ ਪਰ ਪੁਲਸ ਨੇ ਮੁਸਤੈਦੀ
ਦਿਖਾਈ ਅਤੇ ਤੁਰੰਤ ਉਕਤ ਨੌਜਵਾਨ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 10 ਗ੍ਰਾਮ ਹੈਰੋਇਨ ਬਰਮਾਦ ਕੀਤੀ ਗਈ।
ਇਸ ਤੋਂ ਬਾਅਦ ਪੁਲਸ ਨੇ ਤੁਰੰਤ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਅਜੇ ਕੁਮਾਰ ਪੁੱਤਰ ਮਦਨ ਲਾਲ ਵਾਸੀ ਮੁਹੱਲਾ ਪੀਰੂਬੰਦਾ ਵਜੋਂ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਸ ਨੇਉਕਤ ਨੌਜਵਾਨ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਕਤ ਨਸ਼ਾ ਸਮੱਗਲਰ ਅਜੇ ਕੁਮਾਰ ਨੇ ਦੱਸਿਆ ਕਿ ਉਸ ਨੂੰ ਹੈਰੋਇਨ ਵੇਚਣ ਲਈ ਬਬਲੂ ਪੁੱਤਰ ਤਰਸੇਮ ਲਾਲ ਭੇਜਦਾ ਹੈ, ਜੋ ਉਸ ਨੂੰ ਰੋਜ਼ਾਨਾ ਲਈ 1 ਹਜ਼ਾਰ ਰੁਪਏ ਹੈਰੋਇਨ ਸਪਲਾਈ ਕਰਨ ਦਾ ਦਿੰਦਾ ਅਤੇ ਨਾਲ ਹੀ ਉਸ ਨੂੰ ਹੈਰੋਇਨ ਦਾ ਨਸ਼ਾ ਵੀ ਕਰਵਾਉਂਦਾ ਹੈ।

ਇਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ਬਬਲੂ ਨੂੰ ਵੀ ਨਾਮਜ਼ਦ ਕਰ ਕੇ ਦੋਵੇਂ ਮੁਲਜ਼ਮਾਂ ਖਿਲਾਫ ਥਾਣਾ ਸਲੇਮ ਟਾਬਰੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਫਰਾਰ ਮੁਲਜ਼ਮ ਬਬਲੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।