ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮਹਿਲਾਵਾਂ ਲਈ ਵੱਡਾ ਐਲਾਨ ਕਰਨਗੇ। ਕੇਜਰੀਵਾਲ ਦੁਪਹਿਰ 1 ਵਜੇ ਔਰਤਾਂ ਲਈ 1000 ਰੁਪਏ ਮਹੀਨਾ ਦੇਣ ਐਲਾਨ ਕਰਨਗੇ। ਦਿੱਲੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਰਾਜ ਦੀਆਂ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਮਾਣ ਭੱਤਾ ਦੇਣ ਲਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਕੀਮ ਨੂੰ ਆਮ ਆਦਮੀ ਪਾਰਟੀ ਦੇ ਚੋਣ ਵਾਅਦਿਆਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਮਹਿਲਾ ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਅੱਜ (12 ਦਸੰਬਰ) ਦਿੱਲੀ ਵਿੱਚ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੌਕੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦੀ ਤਿਆਰੀ ਹੈ। ਕੈਬਨਿਟ ‘ਚ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਪਾਰਟੀ ਕੋਈ ਵੱਡਾ ਐਲਾਨ ਕਰ ਸਕਦੀ ਹੈ। ਮਹਿਲਾ ਸਨਮਾਨ ਫੰਡ ਨੂੰ ਲੈ ਕੇ ਦਿੱਲੀ ਸਰਕਾਰ ਦੀ ਕੈਬਨਿਟ ਦੀ ਬੈਠਕ ਖਤਮ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਹੈੱਡਕੁਆਰਟਰ ‘ਚ ਇਸ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਪਾਰਟੀ ਹੈੱਡਕੁਆਰਟਰ ਵਿਖੇ ਪ੍ਰੋਗਰਾਮ ਦੀਆਂ ਪੂਰੀਆਂ ਤਿਆਰੀਆਂ ਹਨ।
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮਹਿਲਾਵਾਂ ਲਈ ਵੱਡਾ ਐਲਾਨ ਕਰਨਗੇ। ਕੇਜਰੀਵਾਲ ਦੁਪਹਿਰ 1 ਵਜੇ ਔਰਤਾਂ ਲਈ 1000 ਰੁਪਏ ਮਹੀਨਾ ਦੇਣ ਐਲਾਨ ਕਰ ਸਕਦੇ ਹਨ। ਦਿੱਲੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਰਾਜ ਦੀਆਂ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਮਾਣ ਭੱਤਾ ਦੇਣ ਲਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਕੀਮ ਨੂੰ ਆਮ ਆਦਮੀ ਪਾਰਟੀ ਦੇ ਚੋਣ ਵਾਅਦਿਆਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਇਸ ਸਕੀਮ ਬਾਰੇ ਨਵੰਬਰ ਮਹੀਨੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਔਰਤਾਂ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੀ ਰਜਿਸਟ੍ਰੇਸ਼ਨ ਜਲਦੀ ਸ਼ੁਰੂ ਕੀਤੀ ਜਾਵੇਗੀ। ਜਿਸ ਤੋਂ ਬਾਅਦ ਔਰਤਾਂ ਦੇ ਖਾਤੇ ਵਿਚ 1000 ਰੁਪਏ ਪਾਏ ਜਾਣਗੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਜ਼ਰੂਰੀ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਯਾਨੀ ਕਿ ਔਰਤਾਂ ਰਾਜ ਦੀਆਂ ਰਜਿਸਟਰਡ ਵੋਟਰ ਹੋਣੀਆਂ ਚਾਹੀਦੀਆਂ ਹਨ।
