Hindi English Punjabi

ਭਵਾਨੀਗੜ੍ਹ 3 ਦਸੰਬਰ : ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 9 ਵਾਂ ਦਿਨ ਹੈ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ। ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਨ੍ਹਾਂ ਨੂੰ ਲੈ ਕੇ ਚਿੰਤਤ ਹੈ | ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਉਨ੍ਹਾਂ ਦੇ ਭੈਣ ਜੀ ਖਨੌਰੀ ਬਾਰਡਰ ਪਹੁੰਚੇ। ਜਿੱਥੇ ਉਨ੍ਹਾਂ ਡੱਲੇਵਾਲ ਨੂੰ ਗਲੇ ਲਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ।

ਇਸ ਦੌਰਾਨ ਦੋਵੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਗਈਆਂ।ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਡੱਲੇਵਾਲ ਨੂੰ ਕਰੀਬ 96
ਘੰਟਿਆਂ ਤੱਕ ਆਪਣੀ ਹਿਰਾਸਤ ਵਿੱਚ ਰੱਖਿਆਸੀ ਅਜਿਹੇ ‘ਚ ਕਿਸਾਨ ਚੌਕਸ ਹਨ। ਕਿਸਾਨ ਖੁਦ ਡੱਲੇਵਾਲ ਦੀ ਸੁਰੱਖਿਆ ਸੰਭਾਲ ਰਹੇ
ਹਨ।