Hindi English Punjabi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਵਿਧਾਇਕ ਛੀਨਾ ਨੇ ਪਾਣੀ ਅਤੇ ਸੀਵਰੇਜ ਲਾਈਨ ਦਾ ਕੀਤਾ ਉਦਘਾਟਨ

34

– ਇਸ ਪ੍ਰੋਜੈਕਟ ਤਹਿਤ ਕਰੀਬ 34 ਲੱਖ ਰੁਪਏ ਖਰਚ ਕੀਤੇ ਜਾਣਗੇ

ਲੁਧਿਆਣਾ – ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਕਦਮ ਵਧਾਉਂਦੇ ਹੋਏ ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰ: 32 ਅਧੀਨ ਸ਼ਾਂਤੀ ਨਗਰ ਵਿਖੇ ਸੀਵਰੇਜ ਅਤੇ ਵਾਟਰ ਸਪਲਾਈ ਕਾਰਜਾਂ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ 16 ਇੰਚ ਸੀਵਰੇਜ ਅਤੇ 4 ਇੰਚ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ ਜਿਸ ‘ਤੇ ਕਰੀਬ 34 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਇਲਾਕੇ ਦੀ ਕਿਸੇ ਨੇ ਸਾਰ ਨਹੀਂ ਲਈ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ। ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸੀਵਰੇਜ ਅਤੇ ਪਾਣੀ ਦੀਆਂ ਲਾਈਨਾਂ ਪੈਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ।