Hindi English Punjabi

ਬਠਿੰਡਾ ਵਿਚ ਵੱਡਾ ਹਾਦਸਾ, ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈ ਮੌਤਾਂ ਦਾ ਖਦਸ਼ਾ

22

ਬਠਿੰਡਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੋਂ ਦੇ ਜੀਵਨ ਸਿੰਘ ਵਾਲਾ ਨੇੜੇ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮਿਲੀ ਹੈ ਕਿ ਬੱਸ ਨਾਲੇ ਵਿਚ ਡਿੱਗ ਗਈ ਹੈ। ਮੌਕੇ ਉਤੇ ਮੌਜੂਦ ਲੋਕਾਂ ਵੱਲੋਂ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਵੱਡੇ ਜਾਨੀ ਨੁਕਸਾਨ ਦਾ ਖਦਸ਼ਾ ਹੈ। ਮੀਂਹ ਕਾਰਨ ਨਾਲੇ ਵਿਚ ਪਾਣੀ ਭਰਿਆ ਹੋਣ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਹਾਲਾਂਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ਬਚਾਅ ਲਈ ਮੌਕੇ ਉਤੇ ਪਹੁੰਚ ਗਿਆ ਹੈ।

ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ ਬੱਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਗੰਦੇ ਨਾਲੇ ’ਚ ਪਲਟ ਗਈ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ ਅਤੇ ਸਰਦੂਲਗੜ੍ਹ ਤੋਂ ਬਠਿੰਡਾ ਲਈ ਰਵਾਨਾ ਹੋਈ ਸੀ।

ਸਵਾਰੀਆਂ ਨੂੰ ਬਾਹਰ ਕੱਢਣ ਲਈ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਪ੍ਰਸ਼ਾਸ਼ਨ ਵੱਲੋਂ ਬਚਾਓ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਹਾਦਸੇ ਵਿੱਚ ਜ਼ਖਮੀ ਹੋਈਆਂ ਸਵਾਰੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।