Hindi English Punjabi

ਬੀ.ਜੇ.ਪੀ ਦੇ ਕੈਂਡੀਡੇਟ ਵਾਰਡ ਨੰਬਰ 34 ਤੋਂ ਰਾਜੇਸ਼ ਮਿਸ਼ਰਾ ਨੂੰ ਇਲਾਕੇ ਦੇ ਲੋਕਾਂ ਦਾ ਮਿਲ ਰਿਹਾ ਹੈ ਭਾਰੀ

ਲੁਧਿਆਣਾ, ਨਗਰ ਨਿਗਮ ਦੇ ਵਾਰਡ ਨੰਬਰ 34 ਤੋਂ ਰਾਜੇਸ਼ ਮਿਸ਼ਰਾ ਨੂੰ ਭਾਰਤੀ ਜਨਤਾ ਪਾਰਟੀ ਨੇ ਚੋਣ ਮੈਦਾਨ ਵਿੱਚ ਉਤਾਰਿਆ ਹੈ ਰਾਜੇਸ਼ ਮਿਸ਼ਰਾ ਨੂੰ ਇਲਾਕੇ ਦੇ ਲੋਕਾਂ ਦਾ ਚੰਗਾ ਸਮਰਥਨ ਮਿਲ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਉਹਨਾਂ ਦੀ ਜਿੱਤ ਪੱਕੀ ਹੈ ਗੱਲਬਾਤ ਦੇ ਦੌਰਾਨ ਮਿਸ਼ਰਾ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਸਾਡਾ ਹੀ ਮਿਹਰ ਬਣੇਗਾ ਉਹਨਾਂ ਦੱਸਿਆ ਕਿ ਮੋਦੀ ਸਰਕਾਰ ਨੇ ਜਿਸ ਤਰ੍ਹਾਂ ਆਮ ਲੋਕਾਂ ਦੇ ਕੰਮ ਕੀਤੇ ਹਨ ਉਸ ਤੋਂ ਲੱਗਦਾ ਹੈ ਕਿ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਚਾਹੀਦੀ ਉਹਨਾਂ ਦੱਸਿਆ ਕਿ ਮੇਰਾ ਆਪਣੇ ਵਾਰਡ ਨਾਲ ਬਹੁਤ ਪੁਰਾਣਾ ਨਾਤਾ ਹੈ ਅਤੇ ਮੈਨੂੰ ਜਨਤਾ ਤੇ ਪੂਰਾ ਭਰੋਸਾ ਹੈ ਕਿ ਉਹ ਮੈਨੂੰ ਜਿਤਾਉਣ ‘ਚ ਪੂਰਾ ਸਮਰਥਨ ਦੇਣਗੇ ਅਤੇ ਮੈਂ ਆਪਣੇ ਕੀਤੇ ਹੋਏ ਵਾਅਦੇ ਪੂਰੇ ਕਰਾਂਗਾ ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ ਤੇ ਪੁਰਾਣੇ ਸੀਵਰੇਜ ਸਿਸਟਮ ਨੂੰ ਮੁੜ ਦਰੁਸਤ ਕਰਾਇਆ ਜਾਏਗਾ ਅਤੇ ਵਾਰਡ ਦੀਆਂ ਗਲੀਆਂ ਬਾਜ਼ਾਰਾਂ ਅਤੇ ਪਾਰਕਾਂ ਵਿੱਚ ਸਟਰੀਟ ਲਾਈਟਾਂ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਗਲੀਆਂ ਵਿੱਚ ਅਵਾਰਾ ਕੁੱਤਿਆਂ ਦਾ ਪ੍ਰਬੰਧ ਕਰਨਾ ਤੇ ਲੋਕਾਂ ਦੀ ਜਾਨ-ਮਾਲ ਦਾ ਬਚਾਅ ਕਰਾਉਣਾ ਸਾਡਾ ਮੁੱਖ ਮੰਤਵ ਹੋਵੇਗਾ । ਬਜ਼ੁਰਗ ਔਰਤਾਂ ਤੇ ਬੇਸਹਾਰਾ ਬੱਚਿਆਂ ਦੀ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ । ਵਾਰਡ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਬੰਧ ਖਾਸ ਤੌਰ ਤੇ ਕੀਤਾ ਜਾਵੇਗਾ ਅਤੇ ਸਕੂਲ, ਹਸਪਤਾਲ ਦਾ ਵੀ ਪ੍ਰਬੰਧ ਕੀਤਾ ਜਾਵੇਗਾ।