ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਟਰੇਨਾਂ ਸੋਮਵਾਰ ਨੂੰ ਅੰਬਾਲਾ ਅਤੇ ਦਿੱਲੀ ਜਾਂ ਸਹਾਰਨਪੁਰ ਵੱਲ ਹੀ ਚੱਲਣਗੀਆਂ। ਇਸ ਦੌਰਾਨ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਅਤੇ ਰੇਲ ਆਵਾਜਾਈ ਬੰਦ ਰਹੇਗੀ ਕਿਉਂਕਿ ਇਸ ਦੌਰਾਨ PRTC ਅਤੇ ਟੈਕਸੀਆਂ ਸਮੇਤ ਬੱਸ ਆਪਰੇਟਰ ਵੀ ਨਹੀਂ ਚੱਲਣਗੇ। ਸਬਜ਼ੀ ਮੰਡੀਆਂ, ਅਨਾਜ ਮੰਡੀਆਂ ਅਤੇ ਹੋਰ ਵਪਾਰਕ ਦੁਕਾਨਾਂ ਵੀ ਨੌਂ ਘੰਟੇ ਲਈ ਬੰਦ ਰਹਿਣਗੀਆਂ।
ਭਲਕੇ ਰੇਲ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਭਲਕੇ ਟਰੇਨਾਂ ਦੀ ਆਵਾਜਾਈ ਪੰਜਾਬ ਵਿਚ ਬੰਦ ਰਹੇਗੀ। ਦਰਅਸਲ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਉੱਤਰੀ ਰੇਲਵੇ ਨੇ ਸੋਮਵਾਰ ਨੂੰ ਪੰਜਾਬ ਵਿੱਚ 106 ਮੇਲ, ਐਕਸਪ੍ਰੈਸ ਜਾਂ ਸੁਪਰਫਾਸਟ ਟਰੇਨਾਂ ਦੇ ਸੰਚਾਲਨ ਨੂੰ ਰੱਦ ਕਰ ਦਿੱਤਾ ਹੈ। ਰੇਲਵੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਐਤਵਾਰ ਸ਼ਾਮ ਨੂੰ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਬਾਅਦ ਦੁਪਹਿਰ ਲਿਆ ਗਿਆ ਅਤੇ ਪੰਜਾਬ ਦੇ ਸਾਰੇ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਟਰੇਨਾਂ ਸੋਮਵਾਰ ਨੂੰ ਅੰਬਾਲਾ ਅਤੇ ਦਿੱਲੀ ਜਾਂ ਸਹਾਰਨਪੁਰ ਵੱਲ ਹੀ ਚੱਲਣਗੀਆਂ। ਇਸ ਦੌਰਾਨ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਅਤੇ ਰੇਲ ਆਵਾਜਾਈ ਬੰਦ ਰਹੇਗੀ ਕਿਉਂਕਿ ਇਸ ਦੌਰਾਨ PRTC ਅਤੇ ਟੈਕਸੀਆਂ ਸਮੇਤ ਬੱਸ ਆਪਰੇਟਰ ਵੀ ਨਹੀਂ ਚੱਲਣਗੇ। ਸਬਜ਼ੀ ਮੰਡੀਆਂ, ਅਨਾਜ ਮੰਡੀਆਂ ਅਤੇ ਹੋਰ ਵਪਾਰਕ ਦੁਕਾਨਾਂ ਵੀ ਨੌਂ ਘੰਟੇ ਲਈ ਬੰਦ ਰਹਿਣਗੀਆਂ।
ਬਾਰ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਕਰਨਜੋਤ ਸਿੰਘ ਝਿੱਕਾ ਅਤੇ ਸੀਨੀਅਰ ਐਡਵੋਕੇਟ ਲਲਿਤ ਚੋਪੜਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਪੂਰਨ ਹਮਾਇਤ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਜਲਦੀ ਪਹਿਲਕਦਮੀ ਕੀਤੀ ਜਾਵੇ।