ਬਿਲਾਸਪੁਰ 30 ਨਵੰਬਰ। ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਲ੍ਹੇ ਦੇ ਬਰਮਾਣਾ ‘ਚ ਮਾਂ ਦੀ ਮਮਤਾ ਨੂੰ ਸਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਨਵਜੰਮਿਆ ਬੱਚਾ ਸੱਕੀ ਹਾਲਤ ‘ਚ ਮਿੱਟੀ ਦੇ ਢੇਰ ‘ਤੇ ਪਿਆ ਮਿਲਿਆ। ਸਥਾਨਕ ਲੋਕਾਂ ਦੀ ਮਦਦ ਨਾਲ ਬੱਚੇ ਨੂੰ ਜ ਿਲ੍ਹਾ ਹਸਪਤਾਲ ਬਿਲਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਸਿਹਤ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੱਚਾ ਬਿਲਕੁਲ ਤੰਦਰੁਸਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਲਾਸਪੁਰ ਦੇ ਪਿੰਡ ਬਰਮਾਣਾ ਵਿਖੇ ਅਣਪਛਾਤੇ ਲੋਕਾਂ ਵੱਲੋਂ ਇਕ ਨਵਜੰਮੇ ਬੱਚੇ ਨੂੰ ਬਿਨਾਂ ਕੱਪੜਿਆਂ ਦੇ ਸੜਕ ਕੋਲ ਮਿੱਟੀ ਦੇ ਢੇਰ ‘ਚ ਸੁੱਟ ਦਿੱਤਾ ਗਿਆ ਸੀ, ਜਿਸ ਨੂੰ ਕੁਝ ਸਮੇਂ ਬਾਅਦ ਉੱਥੋਂ ਲੰਘ ਰਹੀ ਇਕ ਔਰਤ ਨੇ ਚੁੱਕਿਆ ਅਤੇ ਇਸ ਦੀ ਸੂਚਨਾ ਆਸ-ਪਾਸ ਦੇ ਦੇ ਲੋਕਾਂ ਅਤੇ ਪੁਲਸ ਪ੍ਰਸ਼ਾਸਨ ਨੂੰ ਨੂੰ ਦਿੱਤੀ।
ਨਵਜੰਮੇ ਬੱਚੇ ਨੂੰ ਤੁਰੰਤ ਜਿਲ੍ਹਾ ਹਸਪਤਾਲ ਬਿਲਾਸਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਸਿਹਤ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੱਚਾ ਤੰਦਰੁਸਤ ਹੈ। ਡਾਕਟਰਾਂ ਨੇ ਉਸ ਨੂੰ ਅਗਲੇ ਕੁਝ ਘੰਟਿਆਂ ਲਈ ਨਿਗਰਾਨੀ ਹੇਠ ਰੱਖਿਆ ਹੈ। ਬਿਲਾਸਪੁਰ ਦੀ ਸਮਾਜ ਸੇਵੀ ਸੀਮਾ ਸੰਖਿਆਨ ਨੇ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਸਵਾਰਥ ਲਈ ਜਾਂ ਮਜਬੂਰੀ ਕਾਰਨ ਨਵਜੰਮੇ ਬੱਚਿਆਂ ਨੂੰ ਇਸ ਤਰ੍ਹਾਂ ਛੱਡ ਦਿੰਦੇ ਹਨ, ਜੋ ਕਿ ਬਹੁਤ ਗਲਤ ਹੈ। ਅਜਿਹੇ ਲੋਕਾਂ ਦਾ ਪਤਾ ਲਗਾ ਕੇ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ‘ਚ ਕੋਈ ਵੀ ਅਜਿਹੀ ਹਰਕਤ ਨਾ ਕਰ ਸਕੇ। ਦੱਸਣਯੋਗ ਹੈ ਕਿ ਨਵਜੰਮੇ
ਬੱਚੇ ਨੂੰ ਕੁਝ ਘੰਟੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਣ ਤੋਂ ਬਾਅਦ ਇਸ ਨੂੰ ਚਾਈਲਡ ਵੈਲਫੇਅਰ ਸੋਸਾਇਟੀ ਨੂੰ ਸੌਂਪ ਦਿੱਤਾ ਜਾਵੇਗਾ ਤਾਂ ਜੋ ਉਸ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾ ਸਕੇ। ਇਸ ਤੋਂ ਬਾਅਦ ਜੇਕਰ ਕੋਈ ਵੀ ਜੜਾ ਬੱਚਾ ਗੋਦ ਲੈਣਾ ਚਾਹੁੰਦਾ ਹੈ ਤਾਂ ਉਹ ਬੱਚੇ ਦੀ ਸੁਰੱਖਿਆ ਲਈ ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਬੱਚੇ ਨੂੰ ਗੋਦ ਲੈ ਸਕਣਗੇ।
