ਲੁਧਿਆਣਾ : ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ਾਲ ਪੈਦਲ ਮਾਰਚ ਗੁਰਦੁਆਰਾ ਭਾਈ ਜਗਤਾ ਜੀ ਸਾਹਮਣੇ ਸਟੇਡੀਅਮ ਤੋਂ ਮਿਤੀ 26 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ ਜੋ ਮਾਲ ਰੋਡ, ਧੋਬੀ ਬਜ਼ਾਰ, ਹਸਪਤਾਲ ਬਜ਼ਾਰ, ਗੋਲ ਡਿੱਗੀ ਤੋਂ ਵਾਪਸ ਮਾਲ ਰੋਡ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ। ਸਮੁੱਚੀ ਦੁਨੀਆਂ ਵਿੱਚ ਇੱਕ ਹਫ਼ਤੇ ਵਿੱਚ ਪੂਰਾ ਪਰਿਵਾਰ ਪੰਥ ਤੋਂ ਕੁਰਬਾਨ ਕਰਨ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਸੋ ਆਪ ਜੀ ਆਪਣੇ ਬੱਚਿਆਂ ਸਮੇਤ ਇਸ ਪੈਦਲ ਯਾਤਰਾ ਵਿੱਚ ਸ਼ਾਮਲ ਹੋਣਾ ਇਹ ਹੀ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
