Home Punjab 25 ਕਰੋੜ ਦੀ ਹੈਰੋਇਨ, ਇਕ ਰਿਵਾਲਵਰ ਅਤੇ ਜਿੰਦਾ ਕਾਰਤੂਸਾਂ ਸਮੇਤ ਤਿੰਨ ਨੌਜਵਾਨ...

25 ਕਰੋੜ ਦੀ ਹੈਰੋਇਨ, ਇਕ ਰਿਵਾਲਵਰ ਅਤੇ ਜਿੰਦਾ ਕਾਰਤੂਸਾਂ ਸਮੇਤ ਤਿੰਨ ਨੌਜਵਾਨ ਕਾਬੂ

ਅਜਨਾਲਾ, (ਅੰਮ੍ਰਿਤਸਰ), 6 ਦਸੰਬਰ- ਡੀ.ਆਈ.ਜੀ. ਬਾਰਡਰ ਰੇਂਜ ਸਤਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ’ਚ ਵੱਡੀ ਸਫਲਤਾ ਹਾਸਿਲ ਕਰਦਿਆਂ ਤਿੰਨ ਨੌਜਵਾਨਾਂ ਨੂੰ 25 ਕਰੋੜ ਰੁਪਏ ਦੀ 5 ਕਿੱਲੋ ਹੈਰੋਇਨ, ਇਕ ਰਿਵਾਲਵਰ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਹੈਰੋਇਨ ਅਤੇ ਰਿਵਾਲਵਰ ਸਮੇਤ ਕਾਬੂ ਨੌਜਵਾਨਾਂ ਦੀ ਪਛਾਣ ਮੱਖਣ ਸਿੰਘ ਪੁੱਤਰ ਦਇਆ ਸਿੰਘ ਵਾਸੀ ਭੂਰਾ ਕੋਨਾ (ਤਰਨਤਾਰਨ), ਸੱਜਣ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਕਿੱਲੀ ਨੌ ਆਬਾਦ (ਫਿਰੋਜ਼ਪੁਰ) ਅਤੇ ਵਿਲੀਅਮ ਪੁੱਤਰ ਮੱਦੀ ਮਸੀਹ ਵਾਸੀ ਜੌੜੀਆ (ਡੇਰਾ ਬਾਬਾ ਨਾਨਕ) ਵਜੋਂ ਹੋਈ ਹੈ। ਅਜਨਾਲਾ ਪੁਲਿਸ ਵਲੋਂ ਇਨ੍ਹਾਂ ਨੌਜਵਾਨਾਂ ਤੋਂ ਇਲਾਵਾ ਭੱਜਣ ਵਿਚ ਕਾਮਯਾਬ ਹੋਏ 2 ਨੌਜਵਾਨ ਹਰਪਾਲ ਸਿੰਘ ਉਰਫ਼ ਭਾਲਾ ਅਤੇ ਗੁਰਸੇਵਕ ਸਿੰਘ ਉਰਫ਼ ਸੇਵਕ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।