Home India 25 ਜਨਵਰੀ ਨੂੰ ਮਨਾਇਆ ਜਾਵੇਗਾ ਵੋਟਰ ਦਿਵਸ

25 ਜਨਵਰੀ ਨੂੰ ਮਨਾਇਆ ਜਾਵੇਗਾ ਵੋਟਰ ਦਿਵਸ

ਹੁਸ਼ਿਆਰਪੁਰ, 15 ਜਨਵਰੀ: Fact Recorder

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿਚ 25 ਜਨਵਰੀ ਨੂੰ ਮਨਾਏ ਜਾਂਦੇ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਵਿਖੇ ਮਨਾਇਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਇਸ ਦਿਹਾੜੇ ਦਾ ਮਕਸਦ ਵੋਟਰਾਂ ਖਾਸਕਰ ਨੌਜਵਾਨ ਅਤੇ ਪਹਿਲੀ ਵਾਰ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਸੰਦੇਸ਼ ਦੇਣਗੇ। ਉਨ੍ਹਾਂ ਨੇ ਵੋਟਰ ਦਿਵਸ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਲੋੜੀਂਦੀਆਂ ਤਿਆਰੀਆਂ ਨੂੰ ਸਮੇਂ ਸਿਰ ਸੰਪੰਨ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਐਸ.ਡੀ.ਐਮ ਸੰਜੀਵ ਸ਼ਰਮਾ ਅਤੇ ਸਬੰਧਤ ਅਧਿਕਾਰੀ ਵੀ ਮੌਜੂਦ ਸਨ।