ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ
ਨਵਜੰਮੇ ਬੱਚਿਆਂ ‘ਚ ਜਮਾਂਦਰੂ ਨੁਕਸ ਦੀ ਪਛਾਣ ਸਬੰਧੀ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ
ਬਰਨਾਲਾ, 17 ਜਨਵਰੀ
ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਮੂਹ ਜਣੇਪਾ ਸੰਸਥਾਵਾਂ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਜਮਾਂਦਰੂ ਨੁਕਸ ਸਬੰਧੀ ਜਾਂਚ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।
ਨਵਜੰਮੇ ਬੱਚਿਆਂ ਵਿੱਚ ਪਾਏ ਜਾਂਦੇ ਨੌ ਤਰ੍ਹਾਂ ਦੇ ਜਮਾਂਦਰੂ ਨੁਕਸ ਜਿਵੇਂ ਕਿ ਨਿਊਰਲ ਟਿਊਬ ਨੁਕਸ, ਡਾਊਨ ਸਿਨਡਰੋਮ, ਖੰਡੁ ਸਮੇਤ ਤਾਲੂ/ ਇਕੱਲਾ ਖੰਡੁ, ਟੇਡੇ ਮੇਢੇ ਪੈਰ, ਕਮਰ ਦੇ ਵਿਕਾਸ ਸਬੰਧੀ ਤਕਲੀਫ, ਜਮਾਂਦਰੂ ਬੋਲਾਪਣ, ਜਮਾਂਦਰੂ ਦਿਲ ਦੀਆਂ ਬਿਮਾਰੀਆਂ, ਅੱਖਾਂ ਦੇ ਨੁਕਸ ਲਈ ਰੋਜ਼ਾਨਾ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਇੱਕ ਰੋਜ਼ਾ ਟ੍ਰੇਨਿੰਗ ਦੌਰਾਨ ਡਾ. ਰਵਿੰਦਰ ਮਹਿਤਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਵੱਲੋਂ ਮੈਡੀਕਲ ਅਫਸਰ ਅਤੇ ਸਟਾਫ਼ ਨਰਸਾਂ ਸਟਾਫ ਨੂੰ ਸਿਖਲਾਈ ਦਿੱਤੀ ਗਈ। ਸਿਖਲਾਈ ਦੌਰਾਨ ਉਨ੍ਹਾਂ ਦੱਸਿਆ ਕਿ ਬੱਚਿਆਂ ਵਿੱਚ ਜਨਮ ਸਮੇਂ ਪਾਏ ਜਾਂਦੇ ਨੁਕਸ ਦੀ ਜਾਂਚ ਅਤੇ ਪਹਿਚਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਲਈ ਰੈਫਰ ਕੀਤਾ ਜਾਵੇ ਤਾਂ ਜੋ ਬੱਚੇ ਨੂੰ ਭਵਿੱਖ ਵਿੱਚ ਬਿਮਾਰੀਆਂ ਤੋਂ ਬਚਾਇਆ ਜਾਵੇ। ਮਾਵਾਂ ਨੂੰ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਬੱਚੇ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ ਅਤੇ ਸਰਕਾਰੀ ਸਿਹਤ ਸੰਸਥਾਵਾਂ ਤੇ ਲੱਗਣ ਵਾਲੇ ਜਾਗਰੂਕਤਾ ਕੈਂਪਾਂ ਵਿੱਚ ਹਿੱਸਾ ਲੈਣ ਜਿਸ ਨਾਲ ਸਿਹਤ ਸੰਭਾਲ ਲਈ ਮਿਲਦੀਆਂ ਸੇਵਾਵਾਂ ਦਾ ਲਾਭ ਲਿਆ ਜਾ ਸਕੇ।
ਇਸ ਸਿਖਲਾਈ ਦੌਰਾਨ ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਣ ਅਫ਼ਸਰ, ਸ੍ਰੀ ਕੁਲਵੰਤ ਸਿੰਘ ਡੀ.ਪੀ. ਐਮ , ਸ੍ਰੀ ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸੁਖਪਾਲ ਕੌਰ ਜਿਲਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਵੱਲੋਂ ਮਾਵਾਂ ਨੂੰ ਰਾਸ਼ਟਰੀਯ ਬਾਲ ਸਵਾਸਥਿਆ ਕ੍ਰਾਰਿਆਕ੍ਰਮ ਅਧੀਨ ਮਿਲਦੀਆਂ ਸਿਹਤ ਸਹੂਲਤਾਂ ਬਾਰੇ ਵੀ ਦੱਸਿਆਂ ਗਿਆ। ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਦਾ ਸਮੂਹ ਸਟਾਫ ਹਾਜ਼ਰ ਸੀ।