Hindi English Punjabi

ਸੜ੍ਹਕ ਸੁਰੱਖਿਆ ਮਾਂਹ ਸਬੰਧੀ ਆਟੋ ਰਿਕਸ਼ਾ ਯੂਨੀਅਨ ਵਿੱਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ *ਸਕੂਲ ਬੱਸਾਂ ਸਮੇਤ 10 ਵਾਹਨਾਂ ਦੇ ਕੀਤੇ ਗਏ ਚਲਾਨ

ਫ਼ਤਹਿਗੜ੍ਹ ਸਾਹਿਬ, 28 ਜਨਵਰੀ:-Fact Recorder

          ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸੂਬੇ ਭਰ ਵਿੱਚ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਾਂਹ ਦੌਰਾਨ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਆਟੋ ਰਿਕਸ਼ਾ ਯੂਨੀਅਨ ਸਰਹਿੰਦ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਮਹੀਨੇ ਦੌਰਾਨ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟਰੈਫਿਕ ਪੁਲਿਸ ਤੇ ਬਾਲ ਸੁਰੱਖਿਆ ਵਿਭਾਗ ਦੇ ਨਾਲ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।

ਸ਼੍ਰੀ ਪ੍ਰਦੀਪ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਜਰੂਰੀ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਨਹੀਂ ਚਲਾਉਣੇ ਚਾਹੀਦੇ ਅਤੇ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਜਰੂਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰ ਦਿੰਦੇ ਹਨ ਜਿਸ ਦਾ ਖਮਿਆਜਾ ਕਿਸੇ ਹੋਰ ਵਿਅਕਤੀ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਜਰੂਰ ਕਰਾਂਗੇ। ਉਨ੍ਹਾਂ ਇਸ ਮੌਕੇ ਆਟੋ ਰਿਕਸ਼ਾ ਯੂਨੀਅਨ ਵਿਖੇ ਆਟੋ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਵੀ ਜਾਗਰੂਕ ਕੀਤਾ।  ਇਸ ਮੌਕੇ ਆਟੋ ਰਿਕਸ਼ਿਆਂ ਤੇ ਹੋਰ ਵਾਹਨਾਂ ਪਿੱਛੇ ਰਿਫਲੈਕਟਰ ਤੇ ਟੇਪ ਵੀ ਲਗਾਏ ਗਏ।

ਸਬੰਧਤ ਤਸਵੀਰਾਂ 01 ਤੋਂ 03