Hindi English Punjabi

ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

ਫਾਜ਼ਿਲਕਾ, 14 ਜਨਵਰੀ: Fact Recorder

ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜਿਲੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਦੀ ਆ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ।

ਇਸ ਭਰਤੀ ਲਈ ਜਲਦ ਦੀ ਆਨ-ਲਾਈਨ ਅਪਲਾਈ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ । ਆਰਮੀ ਅਗਨੀਵੀਰ ਭਰਤੀ ਦੇ ਆਨਲਾਈਨ ਲਿਖਤੀ ਪੇਪਰ ਦੇ ਪਹਿਲੇ ਬੈਚ ਦੀ ਤਿਆਰੀ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਮਿਤੀ 16 ਜਨਵਰੀ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ । ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਲਦ ਤੋਂ ਜਲਦ 15 ਜਨਵਰੀ 2025 ਤੋਂ ਕਿਸੇ ਵੀ ਦਿਨ ਸਵੇਰੇ 09 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ  ਜਿਲ੍ਹਾ ਬਠਿੰਡਾ ਵਿਖੇ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।

ਨੌਜਵਾਨ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 2 ਤਾਜਾ ਪਾਸਪੋਰਟ ਸਾਈਜ ਫੋਟੋ ਲੈ ਕੇ ਪਹੁੰਚ ਕੀਤੀ ਜਾਵੇ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 9316713000 ਅਤੇ 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।