Home Punjabi ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ...

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

ਮਾਲੇਰਕੋਟਲਾ, 15 ਜਨਵਰੀ : Fact Recorder

ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ  ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ,ਬੋਰਡਾਂ,ਸਕੂਲਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ‘ਤੇ ਲਾਗੂ ਨਹੀਂ ਹੋਣਗੇ