Hindi English Punjabi

ਯੋਗਤਾ ਮਿਤੀ 01.01.2025 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੇ ਆਖਰੀ ਭਾਗ ਦੀ ਅੰਤਿਮ ਪ੍ਰਕਾਸ਼ਨਾ

10

ਬਰਨਾਲਾ, 8 ਜਨਵਰੀ: Fact Recorder

ਵੋਟਰ ਸੂਚੀ ਦੇ ਸੈੱਟ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੇ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐੱਸ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2025 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਦੇ ਆਖਰੀ ਭਾਗ ਦੀ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।
ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਬਰਨਾਲਾ ਦੇ ਕੁੱਲ ਪੋਲਿੰਗ ਸਟੇਸ਼ਨ 558 ਹਨ ਅਤੇ ਕੁੱਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ 270 ਹਨ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ-2025 ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ) ਅਤੇ 104 ਮਹਿਲ ਕਲਾਂ (ਅ.ਜ) ਵਿੱਚ ਆਮ ਜਨਤਾ ਪਾਸੋਂ ਮਿਤੀ 29.10.2024 ਤੋਂ 28.11.2024 ਤੱਕ ਅਤੇ ਵਿਧਾਨ ਸਭਾ ਚੋਣ ਹਲਕਾ 103-ਬਰਨਾਲਾ ਵਿੱਚ ਮਿਤੀ 27.11.2024 ਤੋਂ 12.12.2024 ਤੱਕ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਇਸ ਜ਼ਿਲ੍ਹੇ ਵਿੱਚ ਕੁੱਲ 487314 ਵੋਟਰ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਹਨ। ਇਸ ਜ਼ਿਲ੍ਹੇ ਵਿੱਚ ਕੁੱਲ 2276 ਸਰਵਿਸ ਵੋਟਰ ਹਨ।
ਇਸ ਮੌਕੇ ਫੋਟੋ ਵੋਟਰ ਸੂਚੀ-2025 ਦੀ ਫਾਇਨਲ ਰੋਲ ਦਾ ਪ੍ਰਤੀ ਵਿਧਾਨ ਸਭਾ ਚੋਣ ਇੱਕ-ਇੱਕ ਸੈੱਟ ਸਮੇਤ ਬਿਨ੍ਹਾਂ ਫੋਟੋ ਵਾਲੀ ਸੀ.ਡੀ. ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸਪਲਾਈ ਕੀਤੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਕੰਵਲਜੀਤ ਸਿੰਘ, ਚੋਣ ਤਹਿਸੀਲਦਾਰ ਸ੍ਰੀ ਰਾਮ ਜੀ ਲਾਲ, ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਚੋਣ ਕਾਨੂੰਗੋ ਮਨਜੀਤ ਸਿੰਘ ਅਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁੰਮਾਇਦੇ ਹਾਜ਼ਰ ਸਨ।