ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਾਂ

ਫਤਿਹਗੜ੍ਹ ਚੂੜੀਆਂ (ਬਟਾਲਾ), 22 ਜਨਵਰੀ ( ): Fact Recorder

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਧੀਰ ਵਿਖੇ ਫਿਰਨੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ

ਹਲਕਾ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਸ੍ਰੀ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਧੀਰ ਦੀ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ  ਜਿਸ ਉੱਪਰ 90 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਉਹ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਨ ਅਤੇ ਬਿਨਾਂ ਪੱਖਪਾਤ ਦੇ ਹਲਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ

ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨਾਲੋਂ ਹੱਟ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਹਿਜ ਪੋਣੇ ਤਿੰਨ ਸਾਲ ਦੇ ਕਾਰਜਕਾਲ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਨਾਕਾਮ ਰਹੀਆਂ ਹਨ।

ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਸੋਨ,ੂ ਮੈਂਬਰ ਜਸਪਾਲ ਸਿੰਘ, ਪਰਵੀਨ ਕੌਰ, ਰਣਜੀਤ ਸਿੰਘ ਰਾਜਾ ਸਿੰਘ ਪਾਲ ਸਿੰਘ, ਡਿੰਪਲ, ਹਰਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ,,ਮਲਜਿੰਦਰ ਸਿੰਘ ਪੁਰੀਆਂ  ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ, ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।