65.60 ਲੱਖ ਦੀ ਲਾਗਤ ਨਾਲ ਹੋਵੇਗਾ ਲਿੰਕ ਸੜਕ ਰੋਹੇਲਾ ਤੇਜਾ ਤੋਂ ਬੀ.ੳ.ਪੀ. ਗੱਟੀ ਨੰ. 3 ਤੇ ਪਿੰਡ ਰੋਹੇਲਾ ਤੇਜਾ ਦੀ ਫਿਰਨੀ ਦਾ ਨਵੀਨੀਕਰਨ

ਫਾਜ਼ਿਲਕਾ 14 ਜਨਵਰੀ 2025: Fact Recorder

ਸੀ.ਸੀ. ਫਲੋਰਿੰਗ ਨਾਲ ਬਣਨ ਵਾਲੀ ਸੜਕ ਨਾਲ ਸਹਿਰ ਦੀ ਨਿਖਾਰ ਵਿੱਚ ਸੁਧਾਰ ਅਤੇ ਰਾਹੀਗਰਾਂ ਦੀ ਪ੍ਰੇਸ਼ਾਨੀ ਦੂਰ ਹੋਵੇਗੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰ ਪੱਖੀ ਵਿਕਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਫਾਜ਼ਿਲਕਾ ਵਿੱਚ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡਾਂ ਪ੍ਰਵਾਨ ਕੀਤੇ ਗਏ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੀ ਲਿੰਕ ਸੜਕ ਰੋਹੇਲਾ ਤੇਜਾ ਤੋਂ ਬੀ.ੳ.ਪੀ. ਗੱਟੀ ਨੰ. 3 ਤੇ ਪਿੰਡ ਰੋਹੇਲਾ ਤੇਜਾ ਦੀ ਫਿਰਨੀ ਦੇ ਨਵੀਨੀਕਰਨ ਦਾ 65.60 ਲੱਖ ਦੀ ਲਾਗਤ ਵਾਲੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸਰਕਾਰ ਵਲੋਂ ਸੜਕਾਂ ਦੇ ਨਵੀਨੀਕਰਨ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਸੀ. ਫਲੋਰਿੰਗ ਨਾਲ ਬਣਨ ਵਾਲੀ ਇਸ ਲਿੰਕ ਸੜਕ ਦੀ ਲੰਬਾਈ 820 ਮੀਟਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾ ਤੋਂ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਰਾਹੀਗਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਹ ਸੜਕ ਬਣ ਕੇ ਤਿਆਰ ਹੋਵੇਗੀ ਤਾਂ ਇਸ ਨਾਲ ਜਿੱਥੇ ਸਹਿਰ ਦੀ ਨਿਖਾਰ ਵਿੱਚ ਸੁਧਾਰ ਆਵੇਗੀ ਉੱਥੇ ਹੀ ਰਾਹੀਗਰਾਂ ਦੀ ਮੁਸ਼ਕਲ ਵੀ ਦੂਰ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਨਾਗਰਿਕ ਤੱਕ ਪਹੁੰਚਾਉਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤੇ ਹਲਕੇ ਦੀ ਬਿਹਤਰੀ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਤੋਂ ਇਲਾਵਾ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ ਦੇ ਪਿੰਡਾਂ ਦੀਆਂ ਗਲੀਆਂ ਤੇ ਨਾਲੀਆਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਨੂੰ ਵੀ ਸਹਿਰੀ ਦਿੱਖ ਮਿਲ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਵਿਕਾਸ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕੋਈ ਵੀ ਨਵਾਂ ਪ੍ਰੋਜੈਕਟ ਤੇ ਨਵੀਂ ਤਜਵੀਜ਼ ਪਿੰਡ ਦੇ ਵਿਕਾਸ ਲਈ ਉਨ੍ਹਾਂ ਕੋਲ ਲੈ ਕੇ ਤਾਂ ਜੋ ਪਿੰਡਾਂ ਦੀ ਦਿੱਖ ਹੋਰ ਵੀ ਸੁੰਦਰ ਬਣਾਈ ਜਾ ਸਕੇ।

ਇਸ ਮੌਕੇ ਪਰਮਜੀਤ ਸਿੰਘ ਨੂਰਸ਼ਾਹ ਚੇਅਰਮੈਨ, ਸਰਪੰਚ ਪਰਸ਼ੋਤਮ ਸਿੰਘ ਤੇਜਾ ਰੁਹੇਲਾ, ਗਗਨਦੀਪ ਸਿੰਘ, ਬਲਵਿੰਦਰ ਸਿੰਘ, ਰਾਜ ਸਿੰਘ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਸਰਪੰਚ, ਗੁਰਿੰਦਰ ਪਾਲ ਸਿੰਘ ਸ਼ਾਰੀ ਯੂਥ ਆਗੂ, ਵਜਿੰਦਰ ਸਿੰਘ ਮਾਨ ਅਤੇ ਲਛਮਣ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।