ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਅਤੇ ਅਦਾਕਾਰਾ ਰੁਬੀਨਾ ਬਾਜਵਾ ਦੇ ਘਰ 15 ਨਵੰਬਰ ਨੂੰ ਖੁਸ਼ੀਆਂ ਨੇ ਦਸਤਕ ਦਿੱਤੀ ਸੀ। ਦੱਸ ਦੇਈਏ ਕਿ ਰੂਬੀਨਾ ਨੇ ਬੇਟੇ ਨੂੰ ਜਨਮ ਦਿੱਤਾ ਸੀ। ਜਿਸ ਦੀ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਸੀ।
ਰੁਬੀਨਾ ਨੇ ਬੇਟੇ ਦੀ ਝਲਕ ਕੀਤੀ ਸਾਂਝੀ
ਇਸ ਵਿਚਾਲੇ ਰੁਬੀਨਾ ਨੇ ਇੱਕ ਵੀਡੀਓ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਬੇਟੇ ਦੀ ਝਲਕ ਸਾਂਝੀ ਕੀਤੀ ਹੈ। ਰੁਬੀਨਾ ਨੇ ਪ੍ਰੈਗਨੈਂਸੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਹਸਪਤਾਲ ‘ਚ ਜਨਮੇ ਬੱਚੇ ਦੀ ਪਹਿਲੀ ਵੀਡੀਓ ਦਿਖਾਈ ਹੈ। ਇਸ ਵੀਡੀਓ ‘ਚ ਰੁਬੀਨਾ ਬਾਜਵਾ ਦੇ ਨਾਲ ਉਨ੍ਹਾਂ ਦੇ ਪਤੀ ਵੀ ਬੱਚੇ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ।
ਅਦਾਕਾਰਾ ਨੇ ਨਾਂ ਦਾ ਕੀਤਾ ਖੁਲਾਸਾ
ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਫੈਨਜ਼ ਇਸ ਪੋਸਟ ਉੱਤੇ ਕਮੈਂਟ ਕਰਕੇ ਆਪਣਾ ਪਿਆਰ ਵਿਖਾ ਰਹੇ ਹਨ। ਰੁਬੀਨਾ ਨੇ ਇਸ ਤੋਂ ਪਹਿਲਾਂ ਵੀ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਬੇਟੇ ਦੇ ਨਾਂ ਦਾ ਖੁਲਾਸਾ ਕੀਤਾ ਸੀ। ਕਪਲ ਨੇ ਆਪਣੇ ਪੁੱਤਰ ਦਾ ਨਾਂ ਗੁਰਬਖਸ਼ ‘ਵੀਰ ਸਿੰਘ ਚਾਹਲ’ ਰੱਖਿਆ ਹੈ।
ਦੱਸ ਦਈਏ ਕਿ 26 ਅਕਤੂਬਰ 2022 ਵਿੱਚ ਰੁਬੀਨਾ ਬਾਜਵਾ ਨੇ ਭਾਰਤੀ-ਅਮਰੀਕੀ ਉਦਯੋਗਪਤੀ ਗੁਰਬਖਸ਼ ਸਿੰਘ ਚਹਿਲ ਨਾਲ ਵਿਆਹ ਕਰਵਾਇਆ ਸੀ। ਵਿਆਹ ਦੇ 2 ਸਾਲ ਬਾਅਦ ਉਨ੍ਹਾਂ ਨੇ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਹੈ।
