Hindi English Punjabi

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

ਸੰਗਰੂਰ, 28 ਜਨਵਰੀ: Fact Recorder

ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਸਦਕਾ ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਥਾਣੇਦਾਰ ਪਵਨ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ ਕੀਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਟ੍ਰੈਫਿਕ ਪੁਲਿਸ ਦੇ ਵਿੰਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ ਗਈ ਅਤੇ ਖੁਦ ਇਨ੍ਹਾਂ ਪੁਲਿਸ ਕਰਮੀਆਂ ਦੇ ਡਿਸਕ ਲਗਾ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਇੰਚਾਰਜ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਵਿੰਗ ਦੇ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਦੀ ਪ੍ਰਵਾਹ ਕੀਤੇ ਬਗੈਰ ਆਪਣੀ ਡਿਊਟੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟ੍ਰੈਫਿਕ ਵਿਵਸਥਾ ਸਹੀ ਰੱਖਣ ਲਈ ਸਮੇਂ ਸਮੇਂ ‘ਤੇ ਲੋੜੀਂਦੇ ਉਪਰਾਲੇ ਕੀਤੇ ਜਾਣੇ ਯਕੀਨੀ ਬਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਰ ਆਮ ਅਤੇ ਖਾਸ ਮੌਕੇ ‘ਤੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਨਿਯਮ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਂਦਾ।

ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਆਪਣੀ ਅਤੇ ਆਪਣੇ ਨਜ਼ਦੀਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਾਂ ਨੂੰ ਲਾਜ਼ਮੀ ਤੌਰ ‘ਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਦੇ ਨਿਯਮਾਂ ਤਹਿਤ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੀ ਫਿਟਨੈਸ ਅਤੇ ਲੋੜੀਂਦੇ ਕਾਗਜ਼ਾਤ ਵੀ ਪੂਰੇ ਕਰਵਾ ਕੇ ਰੱਖਣੇ ਚਾਹੀਦੇ ਹਨ।