Home Punjab Punjab Holiday- ਪੰਜਾਬ ‘ਚ ਕੱਲ੍ਹ ਕਿਹੜੇ-ਕਿਹੜੇ ਜਿਲ੍ਹੇ ਵਿਚ ਬੰਦ ਰਹਿਣਗੇ ਸਕੂਲ, ਵੇਖੋ...

Punjab Holiday- ਪੰਜਾਬ ‘ਚ ਕੱਲ੍ਹ ਕਿਹੜੇ-ਕਿਹੜੇ ਜਿਲ੍ਹੇ ਵਿਚ ਬੰਦ ਰਹਿਣਗੇ ਸਕੂਲ, ਵੇਖੋ ਨੋਟੀਫਿਕੇਸ਼ਨ

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਵੀ ਛੁੱਟੀ ਐਲਾਨ ਦਿੱਤੀ ਗਈ ਹੈ। ਜਿਸ ਦੇ ਚੱਲਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ‘ਚ ਲਿਖਿਆ ਗਿਆ ਹੈ ਕਿ ਪੰਜਾਬ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਸ਼ਡਿਊਲ ਅਨੁਸਾਰ ਜਿਥੇ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ, ਉਥੋਂ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ 21 ਦਸੰਬਰ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

Punjab Holiday- ਪੰਜਾਬ ਵਿਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਸਰਕਾਰੀ ਛੁੱਟੀ (Public Holiday) ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ।

ਇਸ ਪਿੱਛੋਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਵੀ ਛੁੱਟੀ ਐਲਾਨ ਦਿੱਤੀ ਗਈ ਹੈ। ਜਿਸ ਦੇ ਚੱਲਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ‘ਚ ਲਿਖਿਆ ਗਿਆ ਹੈ ਕਿ ਪੰਜਾਬ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਸ਼ਡਿਊਲ ਅਨੁਸਾਰ ਜਿਥੇ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ, ਉਥੋਂ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ 21 ਦਸੰਬਰ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

ਚੋਣ ਕਮਿਸ਼ਨ ਵਲੋਂ ਜਾਰੀ ਹੋਏ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ। ਜਿਸ ਦੇ ਚੱਲਦੇ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਸ ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ ਕਿ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਮਿਉਂਸੀਪਲ ਬਾਡੀਜ਼ ਦੇ ਅਧਿਕਾਰ ਖੇਤਰ ਵਿੱਚ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਉਥੇ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਵਿਸ਼ੇਸ਼ ਛੁੱਟੀ ਮਿਲੇਗੀ, ਜੋ ਕਿ ਇਨ੍ਹਾਂ ਮਿਉਂਸੀਪਲ ਬਾਡੀਜ਼ ਦੇ ਵੋਟਰ ਹਨ, ਪਰ ਕਿਤੇ ਹੋਰ ਨੌਕਰੀ ਕਰਦੇ ਹਨ।