Rahul Gandhi Vietnam Visit: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਕਾਰਨ ਦੇਸ਼ ਵਿੱਚ ਸੱਤ ਦਿਨਾਂ ਦਾ ਰਾਸ਼ਟਰੀ ਸੋਗ ਹੈ। ਭਾਜਪਾ ਨੇ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕੀਤਾ ਹੈ। ਭਾਜਪਾ ਨੇ ਦਾਅਵਾ ਕੀਤਾ ਕਿ ਜਿੱਥੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪੂਰਾ ਦੇਸ਼ ਸੋਗ ਵਿੱਚ ਹੈ, ਉੱਥੇ ਹੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ‘ਵੀਅਤਨਾਮ’ ਲਈ ਰਵਾਨਾ ਹੋ ਗਏ ਹਨ।
Rahul Gandhi Vietnam Visit: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਕਾਰਨ ਦੇਸ਼ ਵਿੱਚ ਸੱਤ ਦਿਨਾਂ ਦਾ ਰਾਸ਼ਟਰੀ ਸੋਗ ਹੈ। ਉਨ੍ਹਾਂ ਦੀ ਯਾਦਗਾਰ ਨੂੰ ਲੈ ਕੇ ਸਿਆਸੀ ਹਲਚਲ ਜਾਰੀ ਹੈ। ਇਸ ਦੌਰਾਨ ਰਾਹੁਲ ਗਾਂਧੀ ਦੇ ਵਿਦੇਸ਼ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਵਿਦੇਸ਼ ਦੌਰੇ ‘ਤੇ ਗਏ ਹੋਏ ਹਨ। ਭਾਜਪਾ ਨੇ ਦਾਅਵਾ ਕੀਤਾ ਕਿ ਜਿੱਥੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪੂਰਾ ਦੇਸ਼ ਸੋਗ ਵਿੱਚ ਹੈ, ਉੱਥੇ ਹੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ‘ਵੀਅਤਨਾਮ’ ਲਈ ਰਵਾਨਾ ਹੋ ਗਏ ਹਨ।
ਕਾਂਗਰਸ ਪਾਰਟੀ ‘ਤੇ ਭਾਜਪਾ ਦਾ ਇਹ ਦੂਜਾ ਤਾਜ਼ਾ ਹਮਲਾ ਹੈ। ਇਸ ਤੋਂ ਇਕ ਦਿਨ ਪਹਿਲਾਂ ਭਾਜਪਾ ਨੇ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ‘ਤੇ ਮਨਮੋਹਨ ਸਿੰਘ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਸੀ। ਮਨਮੋਹਨ ਸਿੰਘ ਦੀਆਂ ਅਸਥੀਆਂ ਦੇ ਵਿਸਰਜਨ ਵਿੱਚ ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਹਿੱਸਾ ਨਹੀਂ ਲਿਆ। ਮਨਮੋਹਨ ਸਿੰਘ ਦੀਆਂ ਅਸਥੀਆਂ ਸ਼ਨੀਵਾਰ ਨੂੰ ਦਿੱਲੀ ‘ਚ ਯਮੁਨਾ ਨਦੀ ‘ਚ ਵਿਸਰਜਿਤ ਕੀਤੀਆਂ ਗਈਆਂ। ਹਾਲਾਂਕਿ ਕਾਂਗਰਸ ਨੇ ਇਸ ਨੂੰ ਮਨਮੋਹਨ ਸਿੰਘ ਦੇ ਪਰਿਵਾਰ ਦੀ ਨਿੱਜਤਾ ਦੱਸਿਆ ਹੈ।
ਅਮਿਤ ਮਾਲਵੀਆ ਨੇ ਕੀ ਕਿਹਾ ?
ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਸੋਮਵਾਰ ਨੂੰ ਤਾਜ਼ਾ ਹਮਲਾ ਕਰਦੇ ਹੋਏ ਕਿਹਾ, ‘ਇਕ ਪਾਸੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪੂਰਾ ਦੇਸ਼ ਸੋਗ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਰਾਹੁਲ ਗਾਂਧੀ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਵੀਅਤਨਾਮ ਲਈ ਰਵਾਨਾ ਹੋ ਗਏ ਹਨ।’ ਰਾਹੁਲ ਗਾਂਧੀ ‘ਤੇ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ਦਾ ਸਿਆਸੀਕਰਨ ਕਰਨ ਦਾ ਦੋਸ਼ ਲਗਾਉਂਦੇ ਹੋਏ ਅਮਿਤ ਮਾਲਵੀਆ ਨੇ ਕਿਹਾ, ‘ਗਾਂਧੀ ਅਤੇ ਕਾਂਗਰਸ ਸਿੱਖਾਂ ਨੂੰ ਨਫ਼ਰਤ ਕਰਦੇ ਹਨ। ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਦੀ ਬੇਅਦਬੀ ਕੀਤੀ ਸੀ।
ਕਾਂਗਰਸ ਨੇ ਕੀ ਦਿੱਤਾ ਸਪੱਸ਼ਟੀਕਰਨ?
ਇਸ ਦੌਰਾਨ ਕਾਂਗਰਸ ਪਾਰਟੀ ਨੇ ਭਾਜਪਾ ਦੇ ਦੋਸ਼ਾਂ ‘ਤੇ ਸਪੱਸ਼ਟੀਕਰਨ ਦਿੰਦਿਆ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ ਦੌਰੇ ‘ਤੇ ਗਏ ਹੋਏ ਹਨ ਅਤੇ ਨਿਜਤਾ ਨਾਲ ਜੁੜੇ ਮਾਮਲਿਆਂ ‘ਚ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਕਿਹਾ, ‘ਸੰਘੀ ਲੋਕ ਇਸ ’ ਧਿਆਨ ਭਟਕਾਉਣ’ ਵਾਲੀ ਰਾਜਨੀਤੀ ਨੂੰ ਕਦੋਂ ਬੰਦ ਕਰਨਗੇ? ਜਿਸ ਤਰ੍ਹਾਂ ਮੋਦੀ ਜੀ ਨੇ ਡਾਕਟਰ ਸਾਹਿਬ ਨੂੰ ਜਮੁਨਾ ਦੇ ਕੰਢੇ ਅੰਤਿਮ ਸੰਸਕਾਰ ਲਈ ਜਗ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜਿਸ ਤਰ੍ਹਾਂ ਉਨ੍ਹਾਂ ਦੇ ਮੰਤਰੀਆਂ ਨੇ ਡਾਕਟਰ ਸਾਹਿਬ ਦੇ ਪਰਿਵਾਰ ਨੂੰ ਘੇਰਿਆ, ਉਹ ਸ਼ਰਮਨਾਕ ਹੈ। ਜੇਕਰ ਰਾਹੁਲ ਗਾਂਧੀ ਨਿੱਜੀ ਦੌਰੇ ‘ਤੇ ਜਾਂਦੇ ਹਨ ਤਾਂ ਤੁਹਾਨੂੰ ਕੀ ਸਮੱਸਿਆ ਹੈ? ਮੈਂ ਕਾਮਨਾ ਕਰਦਾ ਹਾਂ ਕਿ ਨਵੇਂ ਸਾਲ ਵਿੱਚ ਤੁਹਾਡਾ ਦਿਮਾਗ ਠੀਕ ਰਹੇ।
