Hindi English Punjabi

ਸੜਕ ਸੁਰੱਖਿਆ ਹਫਤਾ ਮਨਾਇਆ

ਬਰਨਾਲਾ, 28 ਜਨਵਰੀ: Fact Recorder

ਸਿਹਤ ਵਿਭਾਗ ਵੱਲੋਂ ਪਾ੍ਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ ਐਮ ਓ ਮਹਿਲ ਕਲਾਂ ਦੀ ਯੋਗ ਅਗਵਾਈ ਹੇਠ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ।
ਇਸ ਮੌਕੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੰਦਿਆਂ ਬੀਈਈ ਸ਼ਿਵਾਨੀ ਨੇ ਦੱਸਿਆ ਕਿ ਵਾਹਨ ਚਲਾਉਣ ਸਮੇਂ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਅਤਿ ਜ਼ਰੂਰੀ ਹੈ। ਜਿਵੇਂ ਕਿ ਡਰਾਇਵਿੰਗ ਕਰਨ ਸਮੇਂ ਲਾਈਸੈਂਸ ਅਤੇ ਜਰੂਰੀ ਕਾਗਜ਼ਾਤ ਕੋਲ ਹੋਣਾ, ਸੀਟ ਬੈਲਟ ਦਾ ਇਸਤੇਮਾਲ, ਡਰਾਈਵ ਕਰਨ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨੀ, ਲਾਲ ਬੱਤੀ ਦੀ ਉਲੰਘਣਾ ਨਾ ਕਰਨੀ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣੀ, ਦੋ ਪਈਆ ਵਾਹਨ ਚਲਾਉਣ ਸਮੇਂ ਹੈਲਮੇਟ ਦੀ ਵਰਤੋਂ ਕਰਨੀ, ਓਵਰ ਸਪੀਡ ਨਾ ਕਰਨੀ ਆਦਿ।
ਉਹਨਾਂ ਕਿਹਾ ਕਿ ਇਹਨਾਂ ਸੜਕ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਸੜਕ ਹਾਦਸਿਆਂ ਵਿੱਚ ਵਾਧੇ ਦੇ ਨਾਲ ਜਾਨੀ ਮਾਲੀ ਨੁਕਸਾਨ ਹੋ ਸਕਦਾ ਹੈ। ਸੋ ਸਾਨੂੰ ਸਾਰਿਆਂ ਨੂੰ ਸੜਕ ਸੁਰਖਿੱਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਹਰ ਵਿਅਕਤੀ ਸੁਰੱਖਿਅਤ ਤਰੀਕੇ ਨਾਲ ਆਪਣੀ ਮੰਜ਼ਿਲ ‘ਤੇ ਪਹੁੰਚ ਸਕੇ।