Hindi English Punjabi

ਸ਼ੇਰ ਸ਼ਾਹ ਸੂਰੀ ਮਾਰਗ ਦੇ ਨੇੜੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਜਲਦੀ ਹੋਵੇਗਾ ਹੱਲ-ਐਸ.ਡੀ.ਓ.

11

ਫ਼ਤਹਿਗੜ੍ਹ ਸਾਹਿਬ, 08 ਜਨਵਰੀ:- Fact Recorder

ਸ਼ੇਰ ਸ਼ਾਹ ਸੂਰੀ ਮਾਰਗ ਦੇ ਨੇੜੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਜਲਦੀ ਹੋਵੇਗਾ ਹੱਲ-ਐਸ.ਡੀ.ਓ.

ਸ਼ੇਰ ਸ਼ਾਹ ਸੂਰੀ ਮਾਰਗ ਸਰਵਿਸ ਰੋਡ ਕੋਲ ਨਗਰ ਕੌਂਸਲ ਵੱਲੋਂ ਬਣਾਏ ਜਨਤਕ ਪਖਾਨੇ ਦੀ ਪਾਇਪ ਟੁੱਟਣ ਕਾਰਨ ਸੜਕ ਤੇ ਪਾਣੀ ਖੜ੍ਹਨ ਦੀ ਸਮੱਸਿਆ ਪੇਸ਼ ਆਈ ਹੈ। ਸੀਵਰੇਜ ਦੇ ਪਾਣੀ ਦੀ ਲੀਕੇਜ਼ ਨੂੰ ਤੁਰੰਤ ਜੋੜ ਕੇ ਲੋਕਾਂ ਨੂੰ ਪੇਸ਼ ਆ ਰਹੀ ਦਿੱਕਤ ਤੋਂ ਨਿਜਾਤ ਦਿਵਾਉਣ ਲਈ ਕਰਮਚਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸੀਵਰੇਜ ਬੋਰਡ ਦੇ ਐੱਸ ਡੀ.ਓ. ਰਜਨੀਸ਼ ਕੁਮਾਰ ਨੇ ਦਿੱਤੀ।

ਐਸ.ਡੀ.ਓ. ਰਜਨੀਸ਼ ਕੁਮਾਰ ਨੇ ਦੱਸਿਆ ਕਿ ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਮੌਕੇ ਤੇ ਜਾ ਕੇ ਜਾਇਜ਼ਾ ਲਿਆ ਹੈ ਅਤੇ ਇਸ ਸਮੱਸਿਆ ਦੇ ਹੱਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਸ਼ਹਿਰ ਦੇ ਲੋਕਾਂ ਨੂੰ ਮਿਆਰੀ ਸੀਵਰੇਜ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ ਅਤੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।