ਅਮਲੋਹ/ਫ਼ਤਹਿਗੜ੍ਹ ਸਾਹਿਬ, 13 ਜਨਵਰੀ:- Fact Recorder
ਹਲਕਾ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਹਲਕੇ ਦੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਲਈ ਰਿਪੋਰਟ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ ਅਤੇ ਛੇਤੀ ਹੀ ਇਨ੍ਹਾਂ ਸੜਕਾਂ ਦੀ ਸਪੈਸ਼ਲ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਹ ਜਾਣਕਾਰੀ ਲੋਕ ਨਿਰਮਾਣ ਵਿਭਾਗ ਅਮਲੋਹ ਦੇ ਐਸ.ਡੀ.ਓ. ਕ੍ਰਿਸ਼ਨ ਗੋਪਾਲ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹਲਕੇ ਦੀਆਂ ਸਮੁੱਚੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਲਈ ਐਸਟੀਮੇਟ ਬਣਾ ਕੇ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ ਅਤੇ ਸਰਕਾਰ ਵੱਲੋਂ ਇਸ ਦੀ ਮਨਜੂਰੀ ਪ੍ਰਾਪਤ ਹੁੰਦੇ ਹੀ ਸੜਕਾਂ ਦੀ ਸਪੈਸ਼ਲ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਪੈਸ਼ਲ ਮੁਰੰਮਤ ਉਪਰੰਤ ਹਲਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਹੋਣਗੀਆਂ।
ਐਸ.ਡੀ.ਓ. ਕ੍ਰਿਸ਼ਨ ਗੋਪਾਲ ਗਿੱਲ ਨੇ ਦੱਸਿਆ ਕਿ ਖੰਨਾ ਰੋਡ ਚੁੰਗੀ ਤੋਂ ਅਮਲੋਹ ਸ਼ਹਿਰ ਨੂੰ ਜਾਂਦੀ ਸੜਕ 2015 ਵਿੱਚ ਬਣਾਈ ਗਈ ਸੀ ਅਤੇ ਇਸ ਸੜਕ ਨੂੰ ਵੀ ਉਸ ਪ੍ਰਪੋਜਲ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲੋਕ ਨਿਰਮਾਣ ਵਿਭਾਗ ਦ੍ਰਿੜਤਾ ਨਾਲ ਕਾਰਜਸ਼ੀਲ ਹੈ ਅਤੇ ਸੜਕਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦੇ ਹੋਏ ਹੀ ਸੜਕਾਂ ਦੀ ਸਪੈਸ਼ਲ ਮੁਰੰਮਤ ਦੇ ਪ੍ਰੋਗਰਾਮ ਵਿੱਚ ਹਲਕੇ ਦੀਆਂ ਵਧੇਰੇ ਸੜਕਾਂ ਦੀ ਸਪੈਸ਼ਲ ਮੁਰੰਮਤ ਲਈ ਐਸਟੀਮੇਟ ਬਣਾਇਆ ਗਿਆ ਹੈ।
