Hindi English Punjabi

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦੀ ਮੀਟਿੰਗ

13
ਫਿਰੋਜ਼ਪੁਰ 8 ਜਨਵਰੀ (): Fact Recorder
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਰ ਦੇਸ਼ ਦੇ ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹਿਰ ਦੇ ਕਨਟੋਨਮੈਂਟ ਬੋਰਡ ਦੇ ਮੈਦਾਨ ਵਿੱਚ ਹੋਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਸਮਾਗਮ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੌਰਾਨ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਇਸ ਸਬੰਧੀ ਤਿਆਰੀਆਂ ਲਈ ਸਿੱਖਿਆ ਵਿਭਾਗ ਦੀ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਵੱਖ-ਵੱਖ ਕਾਲਜ/ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਦੇਸ਼ ਦੇ ਇਸ ਕੌਮੀ ਦਿਹਾੜੇ ਨੂੰ ਪੂਰਨ ਮਰਿਆਦਾ ਤਹਿਤ ਮਨਾਉਣ ਲਈ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਇਸ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖ਼ੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣਗੇ। ਉਨ੍ਹਾਂ ਸਾਰੇ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨ।
ਸ.ਰਵੀ ਇੰਦਰ ਸਿੰਘ ਸਟੇਟ ਅਵਾਰਡੀ (ਨੋਡਲ ਅਫਸਰ ਸਭਿਆਚਾਰ ਗਤੀਵਿਧੀਆਂ), ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ (ਸਹਾਇਕ ਨੋਡਲ ਸਭਿਆਚਾਰ ਗਤੀਵਿਧੀਆਂ) ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ ਬੱਚਿਆਂ ਵਲੋਂ ਭੰਗੜਾ, ਗਿੱਧਾ, ਕੋਰਿਓਗ੍ਰਾਫੀ ਆਦਿ ਗਤੀਵਿਧੀਆਂ ਬਾਰੇ ਦੱਸ ਦਿੱਤਾ ਗਿਆ, ਉਨ੍ਹਾਂ ਦੱਸਿਆ ਕਿ ਸੱਭਿਅਚਾਰਕ ਪ੍ਰੋਗਰਾਮ ਕਰਦੇ ਸਮੇਂ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ, ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਦੇ ਸੱਭਿਆਚਰਕ ਨੂੰ ਪੇਸ਼ ਕਰਨ ਦੇ ਨਾਲ-ਨਾਲ ਕੌਮੀ ਏਕਤਾ, ਸਦਭਵਾਨਾ ਅਤੇ ਦੇਸ਼ ਦੀ ਤਰੱਕੀ ਨੂੰ ਅਧਾਰ ਬਣਾਇਆ ਜਾਵੇਗਾ। ਇਸ ਮੀਟਿੰਗ ਵਿੱਚ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਤੋਂ ਰਛਪਾਲ ਸਿੰਘ, ਸੁਖਚੈਨ ਸਿੰਘ ਸਟੈਨੋ, ਮਨਿੰਦਰ ਸਿੰਘ, ਰਵਿੰਦਰਪਾਲ ਸਿੰਘ, ਸਰਬਜੀਤ ਸਿੰਘ ਟੁਰਨਾ, ਪਵਨ ਮਦਾਨ ਆਦਿ ਹਾਜ਼ਰ ਸਨ।