ਫਰੀਦਕੋਟ 10 ਜਨਵਰੀ 2025 ( ) : Fact Recorder
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਰਿਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਏਪੀਆਰਓ ਫਿਰੋਜ਼ਪੁਰ ਦੀ ਟੀਮ ਵੱਲੋ ਸੈਮੀਨਾਰ ਕੀਤਾ ਗਿਆ ਹੈ, ਜਿਸ ਵਿੱਚ ਸਾਲ 2025 ਵਿੱਚ ਅਗਨੀਵੀਰ ਫੌਜ ਦੀ ਭਰਤੀ ਬਾਰੇ ਜਾਣਕਾਰੀ ਦਿੱਤੀ ਗਈ। ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਦੇ ਪਹਿਲੇ ਹਫ਼ਤੇ ਖੁੱਲ ਜਾਵੇਗਾ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ।
ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫ਼ਾਜਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨ ਲਾਈਨ www.joinindianarrmy.nic.in ਤੇ ਰਜਿਸ਼ਟ੍ਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ-ਲਾਈਨ ਰਜਿਸ਼ਟ੍ਰੇਸ਼ਨ ਦੀ ਕਾਪੀ, ਦਸਵੀ ਦਾ ਅਸਲ ਸਰਟੀਫਿਕੇਟ, ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਦਾ ਸਰਟੀਫਿਕੇਟ, ਆਧਾਰ ਕਾਰਡ , ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ ਦੀ ਫੋਟੋ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਪ੍ਰਾਰਥੀ ਆਪਣੇ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:OO ਵਜ੍ਹੇ ਹੈ।
ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਸ਼ਨ ਸਿੰਘ ਨੇ ਦੱਸਿਆ ਕਿ ਯੁਵਕ ਦੀ ਉਮਰ 17 ਤੋਂ 21 ਸਾਲ ਤੱਕ ਹੋਵੇ ਅਤੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ ਘੱਟ ਦਸਵੀ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਜਾ ਬਾਰਵੀਂ ਪਾਸ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਯੁਵਕ ਨੂੰ ਜਿਆਦਾ ਜਾਣਕਾਰੀ ਲੈਣ ਦੀ ਜਰੂਰਤ ਮਹਿਸੂਸ ਹੁੰਦੀ ਹੈ ਤਾਂ ਉਹ ਕੈਂਪ ਦੇ ਨੰਬਰਾਂ 78891-75575, 98777-12697, 78888-48823 ਤੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਫ਼ਰੀਦਕੋਟ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ ਪੰਜਾਬ ਸਰਕਾਰ ਦੇ ਪੋਰਟਲ www.pgrkam.com, ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।
