Hindi English Punjabi

Weather Update: ਪੱਛਮੀ ਗੜਬੜੀ ਕਾਰਨ ਵਿਗੜੇਗਾ ਪੰਜਾਬ ਦਾ ਮੌਸਮ, ਇਨ੍ਹਾਂ ਖੇਤਰਾਂ ਵਿਚ ਮੀਂਹ…

ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਦੇ ਨਾਲ-ਨਾਲ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਜਲਦੀ ਹੀ ਕੜਾਕੇ ਦੀ ਠੰਡ ਪੈ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ ਦੇ ਪੱਛਮੀ ਹਿੱਸੇ ਵਿੱਚ 7 ​​ਦਸੰਬਰ ਅਤੇ ਪਹਾੜੀ ਖੇਤਰਾਂ ਵਿੱਚ 8 ਦਸੰਬਰ ਨੂੰ ਨਵੀਂ ਪੱਛਮੀ ਗੜਬੜੀ ਬਣਨ ਦੀ ਸੰਭਾਵਨਾ ਹੈ। ਇਸ ਕਾਰਨ ਆਸ-ਪਾਸ ਦੇ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਰਫਬਾਰੀ ਦੀ ਸੰਭਾਵਨਾ ਹੈ। ਮੈਦਾਨੀ ਇਲਾਕਿਆਂ ਵਿਚ ਠੰਢ ਦਾ ਪੱਧਰ ਵਧ ਸਕਦਾ ਹੈ। ਪੰਜਾਬ, ਹਰਿਆਣਾ ਉਤੇ ਵੀ ਇਸ ਦਾ ਅਸਰ ਹੋਵੇਗਾ। ਇਸ ਲਈ ਅਗਲੇ ਦਿਨਾਂ ਵਿਚ ਦੋਵਾਂ ਸੂਬਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ।

Weather Update: ਦਸੰਬਰ ਦਾ ਪਹਿਲਾ ਹਫ਼ਤਾ ਲੰਘਣ ਵਾਲਾ ਹੈ ਅਤੇ ਦਿੱਲੀ-ਐਨਸੀਆਰ ਸਮੇਤ ਦੇਸ਼ ਵਿੱਚ ਅਜੇ ਵੀ ਕੜਾਕੇ ਦੀ ਠੰਢ ਨਹੀਂ ਪਈ ਹੈ। ਤਾਪਮਾਨ ਆਮ ਨਾਲੋਂ 3-5 ਡਿਗਰੀ ਵੱਧ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ‘ਚ ਪ੍ਰਦੂਸ਼ਣ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਸਵੇਰ ਅਤੇ ਰਾਤ ਨੂੰ ਕਾਫੀ ਠੰਢ ਹੁੰਦੀ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਫਿਲਹਾਲ ਜ਼ਿਆਦਾ ਧੁੰਦ ਨਹੀਂ ਪਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੁੱਧਵਾਰ ਨੂੰ ਰਾਇਲਸੀਮਾ ‘ਚ 140 ਮਿਲੀਮੀਟਰ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ‘ਚ 80 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।